Amritpal Singh: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣਗੇ। ਇਸ ਗੱਲ ਦੀ ਪੁਸ਼ਟੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਇੱਕ ਲਿਖਤੀ ਬਿਆਨ ਸਾਹਮਣੇ ਆਇਆ ਹੈ। 





ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, NSA ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। 




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।