Punjab Result: ਖਡੂਰ ਸਾਹਿਬ ਵਾਲਿਆਂ ਨੇ ਬੀਬੀ ਪਰਮਜੀਤ ਕੌਰ ਖਾਲੜਾ ਦਾ ਲਾਹਿਆ ਉਲਾਭਾ, ਅੰਮ੍ਰਿਤਪਾਲ ਸਿੰਘ 1 ਲੱਖ 18 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ
ਖਾਲਿਸਤਾਨੀ ਸਮਰਥਕ ਅਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਪੰਜਾਬ ਦੀ ਖਡੂਰ ਸਾਹਿਬ ਸੀਟ 'ਤੇ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਲਗਾਤਾਰ ਟੱਕਰ ਦੇ ਰਹੇ ਹਨ। ਅੰਮ੍ਰਿਤਪਾਲ ਸਿੰਘ 1 ਲੱਖ 18 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ 'ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਚੱਲ ਰਹੇ ਹਨ।

Punjab Result: ਖਾਲਿਸਤਾਨੀ ਸਮਰਥਕ ਅਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਪੰਜਾਬ ਦੀ ਖਡੂਰ ਸਾਹਿਬ ਸੀਟ 'ਤੇ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਲਗਾਤਾਰ ਟੱਕਰ ਦੇ ਰਹੇ ਹਨ। ਅੰਮ੍ਰਿਤਪਾਲ ਸਿੰਘ 1 ਲੱਖ 18 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ 'ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਚੱਲ ਰਹੇ ਹਨ।
ਦੱਸ ਦਈਏ ਕਿ 2 ਜੂਨ ਨੂੰ ਇੱਥੇ 62.55% ਵੋਟਿੰਗ ਹੋਈ ਸੀ। ਖਡੂਰ ਸਾਹਿਬ ਸੀਟ 'ਤੇ ਕੁੱਲ ਵੋਟਰਾਂ ਦੀ ਗਿਣਤੀ 16,67,797 ਸੀ। ਸ਼ਨੀਵਾਰ ਨੂੰ 10,43,248 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਨ੍ਹਾਂ ਵਿੱਚੋਂ 5,40,201 ਪੁਰਸ਼, 5,03,033 ਔਰਤਾਂ ਅਤੇ 14 ਟਰਾਂਸਜੈਂਡਰਾਂ ਨੇ ਵੀ ਵੋਟ ਪਾਈ।
ਖਡੂਰ ਸਾਹਿਬ ਸੀਟ 'ਤੇ ਕਈ ਗੁਣਾ ਮੁਕਾਬਲਾ ਮੰਨਿਆ ਜਾ ਰਿਹਾ ਸੀ ਕਿਉਂਕਿ ਇੱਥੋਂ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ ਅਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਤੇ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਮੈਦਾਨ ਵਿੱਚ ਸਨ ਪਰ ਅੰਮ੍ਰਿਤਪਾਲ ਸਿੰਘ ਦੀ ਐਂਟਰੀ ਨੇ ਸਾਰੇ ਸਮੀਕਰਨ ਬਦਲ ਦਿੱਤੇ ਹਨ।
ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਸ ਵਿਰੁੱਧ 12 ਵੱਖ-ਵੱਖ ਕੇਸ ਦਰਜ ਹਨ। ਐਨਐਸਏ ਕਾਰਨ ਉਹ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਅਦਾਲਤ ਵਿੱਚ ਅਪੀਲ ਕਰਨ ਤੋਂ ਬਾਅਦ ਵੀ ਉਸ ਨੂੰ ਜ਼ਮਾਨਤ ਨਹੀਂ ਮਿਲੀ।
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















