Punjab News: ਪੁਲਿਸ ਹਿਰਾਸਤ 'ਚ ਅੰਮ੍ਰਿਤਪਾਲ ਸਿੰਘ ? ਹਾਈਕੋਰਟ ਵੱਲੋਂ ਸਰਕਾਰ ਤੋਂ ਜਵਾਬ ਤਲਬ
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਹੈਬੀਅਸ ਕਾਰਪਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
Punjab News: ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਹੈਬੀਅਸ ਕਾਰਪਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਹੁਣ ਇਸ ਕੇਸ ਦੀ ਸੁਣਵਾਈ ਬਾਕੀ ਐਨਐਸਏ ਵਾਲੇ ਕੇਸਾਂ ਨਾਲ 24 ਅਪ੍ਰੈਲ ਨੂੰ ਹੋਵੇਗੀ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਨੂੰਨੀ ਸਲਾਹਕਾਰ ਇਮਾਨ ਸਿੰਘ ਖਾਹਰਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹੈਬੀਅਸ ਕਾਰਪਸ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਸੀ। ਇਸ ਵਿੱਚ ਸਟੇਟ ਆਫ ਇੰਡੀਆ ਤੋਂ ਜਵਾਬ ਤਲਬ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਸਿੰਘ ਦਾ ਬਿਆਨ ਕਿ ਪੁਲਿਸ ਦੇ ਹਿਸਾਬ ਨਾਲ ਮੇਰੀ ਗ੍ਰਿਫਤਾਰੀ ਕੱਲ੍ਹ ਹੀ ਹੋਈ ਹੈ, ਵੀ ਕਈ ਸਵਾਲ ਖੜ੍ਹੇ ਕਰਦਾ ਹੈ ਕਿਉਂਕਿ ਪੁਲਿਸ ਕਸਟਡੀ ਵਿੱਚ ਬਿਆਨ ਅਕਸਰ ਦਬਾਅ ਹੇਠ ਦਿੱਤੇ ਜਾਂਦੇ ਹਨ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਇਮਾਨ ਸਿੰਘ ਖਾਹਰਾ ਨੇ ਹੈਬੀਅਸ ਕਾਰਪਸ ਦਾਇਰ ਕੀਤਾ ਸੀ। ਇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪੁਲਿਸ ਦੀ ‘ਗ਼ੈਰ-ਕਾਨੂੰਨੀ ਹਿਰਾਸਤ’ ਵਿੱਚ ਹੋਣ ਦਾ ਦਾਅਵਾ ਕੀਤਾ ਗਿਆ ਸੀ।
ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਸਰਕਾਰ ਤੇ ਪੁਲਿਸ ਨੂੰ ਫਟਕਾਰ ਲਗਾਈ ਸੀ। ਹਾਈਕੋਰਟ ਨੇ ਪੁਲਿਸ ਨੂੰ ਸਵਾਲ ਕੀਤਾ ਕਿ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ? ਉਹ 80 ਹਜ਼ਾਰ ਪੁਲਿਸ ਵਾਲਿਆਂ ਦੇ ਘੇਰੇ ਤੋਂ ਕਿਵੇਂ ਬਚਿਆ? ਹਾਈ ਕੋਰਟ ਨੇ ਇਸ ਨੂੰ ਪੁਲਿਸ ਦੀ ਖੁਫੀਆ ਨਾਕਾਮੀ ਕਰਾਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ : Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, ਸਾਬਕਾ CM ਚੰਨੀ ਨੂੰ ਵਿਜੀਲੈਂਸ ਦਾ ਨੋਟਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ