(Source: Poll of Polls)
Amritpal Singh: ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਸੀਟ ਦਾ ਵੀ ਹੋਇਆ ਖੁਲਾਸਾ
Punjab News:ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਜਾ ਰਹੇ ਹਨ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਇੱਕ ਆਡੀਓ ਨੋਟ ਭੇਜਿਆ ਹੈ ਜਿਸ 'ਚ ਦਾਅਵਾ ਕੀਤਾ ਗਿਆ ਹੈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨਗੇ
Lok Sabha Elections 2024: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਇੱਕ ਆਡੀਓ ਨੋਟ ਭੇਜਿਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਲਾਲ ਸਿੰਘ ਨੂੰ ਮਿਲੇ ਹਨ ਅਤੇ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਉਨ੍ਹਾਂ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ।
ਰਾਜਦੇਵ ਸਿੰਘ ਨੇ ਦੱਸਿਆ ਕਿ ਉਹ ਅੱਜ ਜੇਲ੍ਹ ਵਿੱਚ ਹੀ ਅੰਮ੍ਰਿਤਪਾਲ ਨੂੰ ਮਿਲਿਆ ਸੀ। ਹਾਲਾਂਕਿ ਅਜੇ ਤੱਕ ਅੰਮ੍ਰਿਤਲਾਲ ਦੇ ਪਰਿਵਾਰ ਵਲੋਂ ਇਸ 'ਤੇ ਕੁਝ ਨਹੀਂ ਕਿਹਾ ਗਿਆ ਹੈ। ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਣੀ ਹੈ।
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। 23 ਫਰਵਰੀ 2023 ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਲਵਪ੍ਰੀਤ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ 'ਤੇ ਐਨਐਸਏ ਐਕਟ ਲਗਾਇਆ ਗਿਆ ਸੀ।
ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਖਿਲਾਫ ਐਨ.ਐਸ.ਏ ਲੱਗਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।