Amritpal Singh : IGP ਸੁਖਚੈਨ ਗਿੱਲ ਬੋਲੇ - ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਪਤਾ ਲੱਗੀ , ਇੱਕ ਮਹਿਲਾ ਵੀ ਹਿਰਾਸਤ 'ਚ ਲਈ ਗਈ
Mission Amritpal Singh : 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਇਸ ਦੌਰਾਨ ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ ਮਿਲ ਗਈ ਹੈ
पुलिस अमृतपाल सिंह की खोज कर रही है। हमें पता चला है कि इसका आखिरी स्थान हरियाणा में है। हमने बलजीत कौर नाम की महिला को हरिसात में लिया है। अमृतपाल कुरुक्षेत्र में इस महिला के घर में रुका था और यह लोग पिछले 2.5 साल से संपर्क में थे: IGP सुखचैन सिंह गिल pic.twitter.com/CsdQNghk2T
— ANI_HindiNews (@AHindinews) March 23, 2023
ਇਸ ਦੇ ਨਾਲ ਹੀ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ, ‘ਅਸੀਂ ਕੇਂਦਰ ਦੀਆਂ ਸਾਰੀਆਂ ਏਜੰਸੀਆਂ ਦੇ ਸੰਪਰਕ ਵਿੱਚ ਹਾਂ। ਗਤੀਵਿਧੀਆਂ ਅਤੇ ਹਾਲਾਤ ਜੋ ਵੀ ਹੋਣ, ਇਹ ਸਾਬਤ ਹੋ ਰਿਹਾ ਹੈ ਕਿ ਉਹ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਸਾਡੇ ਕੋਲ ਜੋ ਵੀ ਸਬੂਤ ਆਏ ਹਨ, ਉਹ ਸਾਬਤ ਕਰਦੇ ਹਨ ਕਿ ਉਸ ਦਾ ਸਰਹੱਦ ਪਾਰੋਂ (ਲੋਕਾਂ) ਨਾਲ ਸੰਪਰਕ ਸੀ। ਪੁਲਿਸ ਇਸ ਮਾਮਲੇ ਵਿੱਚ ਕਿਸੇ ਵੀ ਬੇਕਸੂਰ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ ਅਤੇ ਜੇਕਰ ਅਜਿਹਾ ਵੀ ਕੀਤਾ ਗਿਆ ਤਾਂ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਹੀ ਛੱਡ ਦਿੱਤਾ ਜਾਵੇਗਾ। ਅਸੀਂ ਵੱਖ-ਵੱਖ ਥਾਵਾਂ ਤੋਂ 207 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਇਨ੍ਹਾਂ ਵਿੱਚੋਂ 30 ਵਿਅਕਤੀਆਂ ਨੂੰ ਅਪਰਾਧਿਕ ਮਾਮਲਿਆਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ
ਇਸ ਤੋਂ ਪਹਿਲਾਂ ਪੁਲਿਸ ਨੇ ਕੱਲ੍ਹ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਅੰਮ੍ਰਿਤਪਾਲ ਦੀ ਮਾਂ ਤੋਂ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਤੋਂ ਵੀ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ। ਅਪਰੇਸ਼ਨ ਅੰਮ੍ਰਿਤਪਾਲ ਦੌਰਾਨ ਉਸ ਦੀ ਐਨਆਰਆਈ ਪਤਨੀ ਕਿਰਨਦੀਪ ਕੌਰ ਦਾ ਪਰਦਾਫਾਸ਼ ਹੋਇਆ। ਪੁਲਿਸ ਨੇ ਕਿਰਨਦੀਪ ਕੌਰ ਦਾ ਸਬੰਧ ਬੱਬਰ ਖਾਲਸਾ ਇੰਟਰਨੈਸ਼ਨਲ ਵਰਗੇ ਅੱਤਵਾਦੀ ਸੰਗਠਨ ਨਾਲ ਪਾਇਆ ਹੈ।