ਪੜਚੋਲ ਕਰੋ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ
Amritpal Singh News
Source : ABPLIVE AI
Amritpal Singh News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਕੇ ਏਅਰਪੋਰਟ ਲਈ ਰਵਾਨਾ ਹੋ ਚੁੱਕੀ ਹੈ।
ਜਾਣਕਾਰੀ ਮੁਤਾਬਕ ਪੁਲਿਸ ਟੀਮ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਲੈ ਕੇ ਪਹੁੰਚੇਗੀ। ਇਸ ਤੋਂ ਬਾਅਦ ਦੁਪਹਿਰ 2:30 ਵਜੇ ਦੀ ਫਲਾਈਟ ਰਾਹੀਂ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।
Advertisement
ਟ੍ਰੈਂਡਿੰਗ ਟੌਪਿਕ




















