Punjab News: ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋ ਜਾ ਰਿਹਾ ਹੈ। ਇਹ ਸਮਾਗਮ ਜਲੰਧਰ ਦੇ ਫਤਿਹਪੁਰ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਧਰਤੀ ਉੱਤੇ ਸ਼ਸ਼ੋਬਿਤ ਗੁਰੂ ਘਰ ਵਿੱਚ ਹੋਵੇਗਾ।
ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ ਇਸ ਬਾਬਤ ਨਾ ਤਾਂ ਗੁਰੂਘਰ ਕਮੇਟੀ ਤੇ ਨਾ ਹੀ ਪਰਿਵਾਰ ਵਾਲਿਆਂ ਵੱਲੋਂ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਹ ਵੀ ਜਾ ਰਿਹਾ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਜਾਵੇਗਾ ਇਸ ਲਈ ਕੋਈ ਖ਼ਾਸ ਸਾਜੋ ਸਜਾਵਟ ਨਹੀਂ ਕੀਤੀ ਗਈ ਹੈ। ਲਾਵਾਂ ਹੋਣ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।
ਪਰਿਵਾਰਾਂ ਦੀ ਪੁਰਾਣੀ ਹੈ ਸਾਂਝ
ਅੰਮ੍ਰਿਤਪਾਲ ਸਿੰਘ ਦਾ ਇੰਗਲੈਂਡ ਦੀ ਜਿਸ ਕਿਰਨਦੀਪ ਕੌਰ ਨਾਲ ਵਿਆਹ ਹੋਣ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪਰਿਵਾਰਾਂ ਦਾ ਆਪਸੀ ਪੁਰਾਣੀ ਪਛਾਣ ਹੈ। ਇਸ ਪਰਿਵਾਰ ਦਾ ਪਿਛੋਕੜ ਜਲੰਧਰ ਹੈ ਤੇ ਉਹ ਸਮਾਂ ਪਹਿਲਾਂ ਜਾ ਕੇ ਇੰਲਗੈਂਡ ਵਸ ਗਏ ਹਨ ਤੇ ਹੁਣ ਉੱਥੋਂ ਦੇ ਹੀ ਸਿਟੀਜਨ ਹਨ। ਹਾਲਾਂਕਿ ਇਸ ਸਮਾਗਮ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰ ਰਿਹਾ ਹੈ ਇਸ ਵਿਆਹ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾ ਰਿਹਾ ਹੈ।
ਅੰਮ੍ਰਿਤਪਾਲ ਪੰਜਾਬ ਵਿੱਚ ਕਾਫੀ ਸਰਗਰਮ ਰਿਹਾ ਹੈ। ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਬੇਬਾਕੀ ਨਾਲ ਆਪਣੀ ਰਾਇ ਰੱਖਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਮਰਥਕਾਂ ਨੇ ਜਲੰਧਰ ਦੇ ਮਾਡਲ ਟਾਊਨ ਗੁਰਦੁਆਰੇ 'ਚ ਕੁਰਸੀਆਂ ਅਤੇ ਸੋਫ਼ਿਆਂ ਨੂੰ ਇਹ ਕਹਿ ਕੇ ਸਾੜ ਦਿੱਤਾ ਸੀ ਕਿ ਸ਼ਰਧਾਲੂ ਜ਼ਮੀਨ 'ਤੇ ਬੈਠ ਕੇ ਗੁਰਬਾਣੀ ਸਰਵਣ ਕਰਨਗੇ।ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਦੀ ਸਥਾਪਨਾ ਮਰਹੂਮ ਗਾਇਕ ਅਤੇ ਅਦਾਕਾਰ ਦੀਪ ਸਿੱਧੂ ਨੇ ਪੰਜਾਬ ਦੇ ਮੁੱਦਿਆਂ 'ਤੇ ਵਿਚਾਰ ਕਰਨ ਲਈ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।