Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆਈ ਹੈ। ਦੱਸ ਦੇਈਏ ਕਿ ਜਾਣਕਾਰੀ ਮੁਤਾਬਕ ਮਹਿਰੋਂ ਨੂੰ UAE ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਸ਼ਾਰਜਾਹ ਪੁਲਿਸ...

Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆਈ ਹੈ। ਦੱਸ ਦੇਈਏ ਕਿ ਜਾਣਕਾਰੀ ਮੁਤਾਬਕ ਮਹਿਰੋਂ ਨੂੰ UAE ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ ‘ਤੇ ਅੰਮ੍ਰਿਤਪਾਲ ਨੂੰ ਸਥਾਨਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ।
ਦੱਸ ਦਈਏ ਕਿ ਵੀਜ਼ਾ ਸੰਬੰਧੀ ਪੁੱਛਗਿੱਛ ਦੌਰਾਨ ਇਹ ਪੂਰਾ ਮਾਮਲਾ ਸਾਹਮਣੇ ਆਇਆ। ਇਸ ਵੇਲੇ ਇਹ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮਹਿਰੋਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ‘ਤੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦਾ ਮਾਸਟਰਮਾਈਂਡ ਹੋਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।
ਬਠਿੰਡਾ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤਾ ਸੀ ਨੋਟਿਸ
ਧਿਆਨਦੇਣ ਯੋਗ ਹੈ ਕਿ ਬਠਿੰਡਾ ਜ਼ਿਲ੍ਹਾ ਅਦਾਲਤ ਨੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕੰਚਨ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮੇਹਰੋਂ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋ ਕੇ ਕਾਨੂੰਨੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਛਿਪੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ ਰਣਜੀਤ ਸਿੰਘ ‘ਤੇ ਮੇਹਰੋਂ ਨੂੰ ਦੇਸ਼ ਤੋਂ ਫਰਾਰ ਕਰਾਉਣ ਵਿੱਚ ਮਦਦ ਕਰਨ ਦਾ ਇਲਜ਼ਾਮ ਹੈ।
ਪੁਲਿਸ ਅਨੁਸਾਰ, ਕੰਚਨ ਕੁਮਾਰੀ ਦਾ 9 ਅਤੇ 10 ਜੂਨ ਦੀ ਰਾਤ ਨੂੰ ਕਥਿਤ ਤੌਰ ‘ਤੇ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਦੋ ਨਿਹੰਗ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਹੱਤਿਆਕਾਂਡ ਨੂੰ ‘ਅਣਅਧਿਕਾਰਤ ਨੈਤਿਕ ਪੁਲਿਸਿੰਗ‘ (Unauthorized Moral Policing) ਦਾ ਮਾਮਲਾ ਦੱਸਿਆ ਹੈ।
ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਜਾਣੋ
ਅੰਮ੍ਰਿਤਪਾਲ ਸਿੰਘ ਦਾ ਜਨਮ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਵਿੱਚ ਇੱਕ ਮੁਸਲਿਮ ਪਰਿਵਾਰ ਵਿੱਚ ਹੋਇਆ। ਉਹ ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਨਿਹੰਗ ਸਿੰਘ ਬਣ ਗਿਆ। ਉਸਨੇ +2 ਨੌਨ ਮੈਡੀਕਲ ਵਿਸ਼ੇ ਵਿੱਚ ਪਾਸ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















