Amritpal Singh Latest News: ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਜੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਅੱਜ ਉਨ੍ਹਾਂ ਵਲੋਂ ਆਪਣੇ ਪੁੱਤ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈਕੇ ਚੇਤਨਾ ਮਾਰਚ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਲਾਇਆ ਗਿਆ ਸੀ।  


ਇਸ ਕਰਕੇ ਕੀਤਾ ਗਿਆ ਗ੍ਰਿਫ਼ਤਾਰ


ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨੌਂ ਸਾਥੀ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੁਲਿਸ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਡੀਸੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀ ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ।


ਇਹ ਵੀ ਪੜ੍ਹੋ: SIM Card: ਪੁਲਿਸ ਨੇ ਫੜੇ 8774 ਮੋਬਾਇਲ SIM, ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣਾ ਸੀ ਵੱਡਾ ਕਾਂਡ, ਚੀਨ ਦੀ ਸਾਜ਼ਿਸ਼ ਦਾ ਖਦਸ਼ਾ, ATS ਨੇ ਜਾਂਚ ਕੀਤੀ ਸ਼ੁਰੂ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।