Amritpal Singh Assets: ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਦੇ ਚਾਚੇ ਨੇ ਸ਼ੁੱਕਰਵਾਰ ਨੂੰ ਤਰਨਤਾਰਨ ਜ਼ਿਲ੍ਹੇ 'ਚ ਨਾਮਜ਼ਦਗੀ ਦਾਖ਼ਲ ਕੀਤੀ ਹੈ।

Continues below advertisement


ਚੋਣ ਹਲਫ਼ਨਾਮੇ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ ਐਸਬੀਆਈ ਬੈਂਕ ਰਈਆ ਬਾਬਾ ਬਕਾਲਾ, ਅੰਮ੍ਰਿਤਸਰ ਵਿੱਚ 1000 ਰੁਪਏ ਦਾ ਬੈਂਕ ਬੈਲੰਸ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਕੋਲ ਕੋਈ ਚੱਲ ਜਾਂ ਅਚੱਲ ਜਾਇਦਾਦ ਨਹੀਂ ਹੈ।


ਅੰਮ੍ਰਿਤਪਾਲ ਦੀ ਪਤਨੀ ਹੈ ਲੱਖਾਂ ਦੀ ਮਾਲਕਣ 
ਦੱਸ ਦੇਈਏ ਕਿ 31 ਸਾਲਾ ਅੰਮ੍ਰਿਤਪਾਲ ਸਿੰਘ ਖਡੂਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਜਿੱਥੇ ਉਸ ਕੋਲ ਆਪਣੀ ਜਾਇਦਾਦ ਦੇ ਨਾਂ 'ਤੇ SBI ਬੈਂਕ 'ਚ ਸਿਰਫ 1000 ਰੁਪਏ ਹਨ। ਉਸਦੀ ਪਤਨੀ ਲੱਖਾਂ ਦੀ ਮਾਲਕ ਹੈ। ਕਿਰਨਦੀਪ ਕੌਰ ਕੋਲ 18.37 ਲੱਖ ਰੁਪਏ ਦੀ ਚੱਲ ਜਾਇਦਾਦ ਹੈ। ਜਿਸ ਵਿੱਚ 20,000 ਰੁਪਏ ਨਕਦ, 14 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ 4,17,440 ਰੁਪਏ ਦੇ ਬਰਾਬਰ 4,000 ਜੀਬੀਪੀ (ਪਾਊਂਡ) ਸ਼ਾਮਲ ਹਨ, ਜੋ ਕਿ ਰਿਵੋਲਟ ਲਿਮਟਿਡ, ਲੰਡਨ, ਯੂ.ਕੇ. ਦੇ ਖਾਤੇ ਵਿੱਚ ਹਨ।


ਅੰਮ੍ਰਿਤਪਾਲ ਸਿੰਘ ਨੂੰ ਆਪਣੇ ਮਾਤਾ-ਪਿਤਾ 'ਤੇ ਨਿਰਭਰ ਦਿਖਾਇਆ ਗਿਆ ਹੈ ਜਦਕਿ ਉਸ ਦੀ ਪਤਨੀ ਬ੍ਰਿਟਿਸ਼ ਨਾਗਰਿਕ ਹੈ। ਹਲਫ਼ਨਾਮੇ ਅਨੁਸਾਰ ਕਿਰਨਦੀਪ ਕੌਰ ਯੂਕੇ ਵਿੱਚ ਨੈਸ਼ਨਲ ਹੈਲਥ ਸਰਵਿਸਿਜ਼ ਵਿੱਚ ਭਾਸ਼ਾ ਅਨੁਵਾਦਕ ਵਜੋਂ ਕੰਮ ਕਰਦੀ ਸੀ, ਪਰ ਹੁਣ ਇੱਕ ਘਰੇਲੂ ਔਰਤ ਹੈ। ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ ਉਸ ਵਿਰੁੱਧ 12 ਅਪਰਾਧਿਕ ਮਾਮਲੇ ਪੈਂਡਿੰਗ ਹਨ, ਹਾਲਾਂਕਿ ਉਸ ਨੂੰ ਹੁਣ ਤਕ ਕਿਸੇ ਵੀ ਕੇਸ ਵਿਚ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।