(Source: ECI/ABP News/ABP Majha)
Amritpal Singh News: ਅੰਮ੍ਰਿਤਪਾਲ ਨੂੰ ਮਿਲਣ ਇਹ 'ਖਾਸ ਚੀਜ਼' ਲੈਕੇ ਪਹੁੰਚੀ ਪਤਨੀ ਕਿਰਨਦੀਪ ਅਤੇ ਮਾਪੇ
ਅੰਮ੍ਰਿਤਪਾਲ ਸਿੰਘ ਨੂੰ ਮਿਲੀ ਬੰਪਰ ਜਿੱਤ ਪਿੱਛੋਂ ਉਨ੍ਹਾਂ ਦਾ ਪਰਿਵਾਰ ਡਿਬਰੁਗੜ੍ਹ ਜੇਲ੍ਹ ਪਹੁੰਚਿਆ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਪਹਿਲਾਂ ਤੋਂ ਹੀ ਆਸਾਮ ਦੀ ਡਿਬਰੁਗੜ੍ਹ ਵਿਚ ਮੌਜੂਦ ਹੈ।
Amritpal Singh Dibrugarh Jail News: ਲੋਕ ਸਭਾ ਚੋਣਾਂ ‘ਚ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਵਾਲੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਦੀਆਂ ਕੋਸ਼ਿਸ਼ਾਂ ਪਰਿਵਾਰ ਵੱਲੋਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਥਕ ਹਲਕੇ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ੈਸਲੇ ਨਾਲ ਪਛਾੜਿਆ ਹੈ। ਖਡੂਰ ਸਾਹਿਬ ਤੋਂ ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਤੀਜੇ ਨੰਬਰ ਤੇ ਰਹੇ, ਉਨ੍ਹਾਂ ਨੂੰ ਸਿਰਫ 194836 ਵੋਟਾਂ ਪਈਆਂ।
ਅੰਮ੍ਰਿਤਪਾਲ ਸਿੰਘ ਨੂੰ ਮਿਲੀ ਬੰਪਰ ਜਿੱਤ ਪਿੱਛੋਂ ਉਨ੍ਹਾਂ ਦਾ ਪਰਿਵਾਰ ਡਿਬਰੁਗੜ੍ਹ ਜੇਲ੍ਹ ਪਹੁੰਚਿਆ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਪਹਿਲਾਂ ਤੋਂ ਹੀ ਆਸਾਮ ਦੀ ਡਿਬਰੁਗੜ੍ਹ ਵਿਚ ਮੌਜੂਦ ਹੈ। ਇਸ ਦੌਰਾਨ ਉਨ੍ਹਾਂ ਦੀ ਵੀਡੀਓ ਤੇ ਤਸਵੀਰਾਂ ਵੀ ਸਾਹਮਣੇ ਆਈਆਂ ਜਿਸ ਵਿਚ ਕਿਰਨਦੀਪ ਕੌਰ ਦੇ ਪਰਸ ਉਤੇ ਲੱਗੀ ਇਕ ਖਾਸ ਚੀਜ਼ ਨੇ ਸਾਰੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਉਨ੍ਹਾਂ ਦੇ ਪਰਸ ‘ਤੇ ਅੰਮ੍ਰਿਤਪਾਲ ਦੀ ਤਸਵੀਰ ਲੱਗਿਆ ਛੱਲਾ ਦੇਖਣ ਨੂੰ ਮਿਲਿਆ।
ਅੰਮ੍ਰਿਤਪਾਲ ਸਿੰਘ ਦੇ ਮਾਪੇ ਜਿੱਤ ਦਾ ਸਰਟੀਫਿਕੇਟ ਲੈ ਕੇ ਆਪਣੇ ਮੈਂਬਰ ਪਾਰਲੀਮੈਂਟ ਪੁੱਤਰ ਕੋੋਲ ਜੇਲ੍ਹ ਪਹੁੰਚੇ ਹਨ। ਇਸ ਦੌਰਾਨ ਜੇਲ੍ਹ ਦੇ ਮੁਲਾਜ਼ਮਾਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ। ਜਿਸ ਦੀਆਂ ਕਈ ਵੀਡਿਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਅਮ੍ਰਿਤਪਾਲ ਨਾਲ ਮੁਲਾਕਾਤ ਕੀਤੀ ਸੀ। ਐਡਵੋਕੇਟ ਖ਼ਾਲਸਾ ਨੇ ਦੱਸਿਆ ਸੀ ਕਿ ਜੇਲ੍ਹ ’ਚੋਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਹਲਕਾ ਖਡੂਰ ਸਾਹਿਬ ਦੀ ਸੰਗਤ ਦਾ ਉੱਚੇਚੇ ਤੌਰ ’ਤੇ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਚੋਣ ਜਿਤਾ ਕੇ ਫ਼ਤਵਾ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਜੂਨ ਮਹੀਨੇ ’ਚ ਜੇਲ੍ਹ ਤੋਂ ਬਾਹਰ ਆਉਣਗੇ। ਇਕ ਨਿਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਸੀ ਕਿ ਉਹ ਮੰਗਲਵਾਰ ਦੀ ਸ਼ਾਮ ਨੂੰ ਬਰਨਾਲਾ ਤੋਂ ਦਿੱਲੀ ਏਅਰਪੋਰਟ ਤੇ ਦਿੱਲੀ ਤੋਂ ਹਵਾਈ ਸਫ਼ਰ ਰਾਹੀਂ ਡਿਬਰੂਗੜ੍ਹ ਪੁੱਜੇ ਸਨ, ਬੁੱਧਵਾਰ ਨੂੰ ਉਨ੍ਹਾਂ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ’ਚ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਖਡੂੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਬਣਨ ’ਤੇ ਵਧਾਈ ਦਿੱਤੀ।
ਅੰਮ੍ਰਿਤਪਾਲ ਸਿੰਘ ’ਤੇ ਲੱਗੇ ਐੱਨਐੱਸਏ ਤੇ ਜੇਲ੍ਹ ਤੋਂ ਬਾਹਰ ਆਉਣ ਸਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਨੇ ਜੋ ਵੱਡੇ ਪੱਧਰ ’ਤੇ ਅੰਮ੍ਰਿਤਪਾਲ ਸਿੰਘ ਨੂੰ ਫ਼ਤਵਾ ਦਿੱਤਾ ਹੈ, ਉਹ ਕਾਨੂੰਨੀ ਪ੍ਰਕਿਰਿਆ ਤੋਂ ਵੀ ਉੱਤੇ ਹੁੰਦਾ ਹੈ। ਸੁਪ੍ਰੀਮ ਕੋਰਟ ਨੇ ਅਨੇਕਾਂ ਕੇਸਾਂ ’ਚ ਕਿਹਾ ਹੈ ਕਿ ਜਨਤਾ ਹੀ ਹਕੂਮਤ ਕਰਨ ਵਾਲੀ ਹੁੰਦੀ ਹੈ। ਲੋਕ ਰਾਜ ਦਾ ਇਹ ਮੁੱਢਲਾ ਤੇ ਬੁਨਿਆਦੀ ਅਸੂਲ ਹੈ ਕਿ ਜੋ ਜਨਤਾ ਦਾ ਫ਼ਤਵਾ ਹੁੰਦਾ ਹੈ, ਉਹ ਸਾਰਿਆਂ ਨੂੰ ਮਨਜ਼ੂਰ ਕਰਨਾ ਪੈਂਦਾ ਹੈ। ਇਸ ਲਈ ਜਨਤਾ ਨੇ ਜਦੋਂ ਅੰਮ੍ਰਿਤਪਾਲ ਸਿੰਘ ਨੂੰ ਇੰਨਾ ਵੱਡਾ ਫ਼ਤਵਾ ਦੇ ਦਿੱਤਾ ਹੈ ਤਾਂ ਮੇਰੇ ਖ਼ਿਆਲ ’ਚ ਕਾਨੂੰਨੀ ਪ੍ਰਕਿਰਿਆ ਦੀ ਇਸ ’ਚ ਕੋਈ ਲੋੜ ਨਹੀਂ ਪੈਣੀ ਜਿਸ ਕਰਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਲੋਕਾਂ ਦਾ ਇਹ ਵੱਡਾ ਫ਼ਤਵਾ ਮੰਨਣਾ ਹੀ ਪਵੇਗਾ ਤੇ ਉਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਕਰਨਾ ਹੀ ਪਵੇਗਾ।