Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ
Punjab Lok Sabha Elections: ਚੋਣ ਕਮਿਸ਼ਨ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮਨਜ਼ੂਰ ਕਰ ਲਈ ਹੈ। ਇਸ ਜਾਣਕਾਰੀ ਦੀ ਪੁਸ਼ਟੀ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਹੋਈ ਹੈ।
Punjab Lok Sabha Elections: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜੂਰ ਕਰ ਲਈ ਗਈ ਹੈ। ਉਹ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਉਹ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਉਨ੍ਹਾਂ ਦੀ ਨਾਮਜ਼ਦਗੀ ਬਾਰੇ ਜਾਣਕਾਰੀ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਦਰਜ ਹੈ, ਜਿਸ 'ਚ ਸਟੇਟਸ ਦੀ ਬਜਾਏ 'ਸਵੀਕਾਰ' ਲਿਖਿਆ ਹੋਇਆ ਹੈ।
Punjab: The nomination form of 'Waris Punjab De' Chief Amritpal Singh, to contest the Lok Sabha election from the Khadoor Sahib Lok Sabha seat has been accepted.
— ANI (@ANI) May 15, 2024
He is currently lodged in Dibrugarh jail, Assam. Voting in Punjab will be held on June 1 pic.twitter.com/qdkjJG6H0Y
ਇਸ ਸੀਟ 'ਤੇ ਅੰਮ੍ਰਿਤਪਾਲ ਸਿੰਘ ਦਾ ਮੁਕਾਬਲਾ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਅਤੇ ਭਾਜਪਾ ਦੇ ਮਨਜੀਤ ਸਿੰਘ ਨਾਲ ਹੋਵੇਗਾ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਕਿਸਾਨ ਆਗੂਆਂ ਨੂੰ ਜਾਖੜ ਦੀ ਲਲਕਾਰ, ਦਿੱਤੀ ਇਹ ਨਸੀਹਤ ਤੇ ਕਿਹਾ 'ਆਮ ਕਿਸਾਨਾਂ ਨੂੰ ਬਦਨਾਮ ਨਾਂ ਕਰੋ ਬਦਨਾਮ'
ਅੰਮ੍ਰਿਤਪਾਲ ਕੋਲ ਸਿਰਫ਼ ਇੱਕ ਹਜ਼ਾਰ ਰੁਪਏ ਦੀ ਜਾਇਦਾਦ ਹੈ
ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਕੋਲ ਸਿਰਫ਼ ਇੱਕ ਹਜ਼ਾਰ ਰੁਪਏ ਦੀ ਜਾਇਦਾਦ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੈਂਕ ਖਾਤੇ ਵਿੱਚ 1000 ਰੁਪਏ ਹਨ ਅਤੇ ਕੋਈ ਵੀ ਚੱਲ ਜਾਂ ਅਚੱਲ ਜਾਇਦਾਦ ਨਹੀਂ ਹੈ। ਅੰਮ੍ਰਿਤਪਾਲ ਦੀ ਤਰਫੋਂ ਉਨ੍ਹਾਂ ਦੇ ਚਾਚੇ ਨੇ ਤਰਨਤਾਰਨ ਵਿੱਚ ਨਾਮਜ਼ਦਗੀ ਭਰੀ। ਉਸ ਨੇ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਭਰਿਆ ਸੀ। ਹਾਲਾਂਕਿ ਪਤਨੀ ਦੇ ਨਾਂ 'ਤੇ ਲੱਖਾਂ ਦੀ ਜਾਇਦਾਦ ਹੈ। ਉਨ੍ਹਾਂ ਦੀ ਪਤਨੀ ਬ੍ਰਿਟਿਸ਼ ਨਾਗਰਿਕ ਹੈ। ਪਤਨੀ ਕੋਲ 18 ਲੱਖ ਰੁਪਏ ਤੋਂ ਵੱਧ ਦੀ ਚੱਲ ਜਾਇਦਾਦ ਹੈ। ਅੰਮ੍ਰਿਤਪਾਲ ਦੀ ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਉਹ ਸਿਰਫ਼ 10ਵੀਂ ਪਾਸ ਹੈ।
ਅੰਮ੍ਰਿਤਪਾਲ ਸਿੰਘ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ
ਅੰਮ੍ਰਿਤਪਾਲ ਸਿੰਘ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਪਾਲ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਉਹ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਦਰਜ ਇੱਕ ਮਾਮਲੇ ਵਿੱਚ ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ 2023 ਵਿੱਚ ਉਨ੍ਹਾਂ ਦੇ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ। ਹਾਲ ਹੀ 'ਚ ਉਨ੍ਹਾਂ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੱਤ ਦਿਨਾਂ ਦੀ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਚੋਣ ਲੜਨ ਲਈ ਪਟੀਸ਼ਨ ਦਰਜ ਕੀਤੀ ਸੀ। ਹਾਲਾਂਕਿ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅਜਿਹੇ 'ਚ ਉਨ੍ਹਾਂ ਨੇ ਜੇਲ੍ਹ 'ਚੋਂ ਹੀ ਨਾਮਜ਼ਦਗੀ ਪੱਤਰ ਭਰਿਆ।
ਇਹ ਵੀ ਪੜ੍ਹੋ: Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ