(Source: ECI/ABP News/ABP Majha)
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕੀਤਾ ਐਲਾਨ, '27 ਸਤੰਬਰ ਨੂੰ ਪੰਜਾਬ ਬੰਦ ਨਹੀਂ ਹੋਏਗਾ'
Amritpal Singh in Anandpur sahib: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਨੂੰ ਪੰਜਾਬ ਬੰਦ ਨਹੀਂ ਹੋਏਗਾ। ਉਨ੍ਹਾਂ ਕਿਹਾ ਕਿ ਇਸਾਈ ਆਗੂਆਂ ਵੱਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਆਧਾਰਹੀਣ ਹੈ
Amritpal Singh in Anandpur sahib: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਨੂੰ ਪੰਜਾਬ ਬੰਦ ਨਹੀਂ ਹੋਏਗਾ। ਉਨ੍ਹਾਂ ਕਿਹਾ ਕਿ ਇਸਾਈ ਆਗੂਆਂ ਵੱਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਆਧਾਰਹੀਣ ਹੈ, ਇਸ ਲਈ ਪੰਜਾਬ ਬੰਦ ਨਹੀਂ ਹੋਵੇਗਾ। ਅੰਮ੍ਰਿਤਪਾਲ ਸਿੰਘ ਐਤਵਾਰ ਨੂੰ ਵੱਡੀ ਗਿਣਤੀ ਨੌਜਵਾਨਾਂ ਤੇ ਬੀਬੀਆਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਛਕਣ ਲਈ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਸੀ।
ਗਿਆਨੀ ਅੰਮ੍ਰਿਤਪਾਲ ਸਿੰਘ ਨੇ ਤਖ਼ਤ ਸਾਹਿਬ ਦੇ ਮੀਟਿੰਗ ਹਾਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸਾਈ ਧਰਮ ਨਾਲ ਸਬੰਧਤ ਪੂਰੇ ਸੰਸਾਰ ਅੰਦਰ ਬਹੁਤ ਜ਼ਿਆਦਾ ਦੇਸ਼ ਹਨ ਪਰ ਸਿੱਖਾਂ ਲਈ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ, ਜਿਸ ਨੂੰ ਉਹ ਸਹੀ ਮਾਅਨਿਆਂ ਵਿੱਚ ਆਪਣਾ ਕਹਿ ਸਕਦੇ ਹਨ, ਇਸ ਲਈ ਇੱਥੇ ਕਿਸੇ ਦੀ ਵੀ ਮਨਮਾਨੀ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਸਮੇਂ ਦੀਆਂ ਹਕੂਮਤਾਂ ਨਸ਼ਿਆਂ ਰਾਹੀਂ ਪੰਜਾਬੀਆਂ ਨੂੰ ਖ਼ਤਮ ਕਰਨ ਦੇ ਰਾਹ ’ਤੇ ਤੁਲੀਆਂ ਹੋਈਆਂ ਹਨ।