Khadur Sahib: ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਪਾਈ ਵੋਟ, ਚੋਣਾਂ ਨੂੰ ਲੈਕੇ ਆਖੀ ਵੱਡੀ ਗੱਲ
Lok Sabha Elections: ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਵੀ ਵੋਟ ਪਾ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।
Lok Sabha Elections: ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਵੀ ਵੋਟ ਪਾ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਸਾਰੀ ਦੁਨੀਆਂ ਵਿਚੋਂ ਸੰਗਤ ਦਾ ਸਹਿਯੋਗ ਮਿਲਿਆ ਹੈ, ਜਿਸ ਕਰਕੇ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਵੋਟ ਦਾ ਇਸਤੇਮਾਲ ਸਭ ਨੇ ਆਪਣੀ ਮਰਜ਼ੀ ਨਾਲ ਕਰਨਾ ਹੈ, ਪਰ ਸਾਰਿਆਂ ਨੂੰ ਇਸ ਗਲ ਦਾ ਖਿਆਲ ਰੱਖਣਾ ਚਾਹੀਦਾ ਹੈ ਕਿ ਸਾਡੇ ਆਪਸੀ ਭਾਈਚਾਰਾ ਨੂੰ ਕੋਈ ਠੇਸ ਨਾ ਪਹੁੰਚੇ।
ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਵੀ ਇਸ ਗੱਲ ਦਾ ਖਿਆਲ ਰੱਖਣ ਕਿ ਉਹ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਆਖਣ ਕਿ ਵੋਟਾਂ ਵਿਚ ਕਿਸੇ ਕਿਸਮ ਦੀ ਗੜਬੜ ਨਹੀਂ ਹੋਣੀ ਚਾਹੀਦੀ ਅਤੇ ਅਮਨ ਅਮਾਨ ਨਾਲ ਵੋਟਿੰਗ ਦਾ ਕੰਮ ਸਿਰੇ ਚੜ੍ਹਨਾ ਚਾਹੀਦਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਗੁਰੂ ਦਾ ਓਟ ਆਸਰਾ ਲੈ ਕੇ ਚੱਲੇ ਸਨ, ਅਤੇ ਉਹ ਜੋ ਵੀ ਕਰੇਗਾ ਠੀਕ ਹੀ ਕਰੇਗਾ।
ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ, ਉਹ ਹਾਲੇ ਵੀ ਜੇਲ੍ਹ ਵਿੱਚ ਬੰਦ ਹਨ। ਉੱਥੇ ਹੀ ਅੱਜ ਉਨ੍ਹਾਂ ਦੇ ਮਾਤਾ-ਪਿਤਾ ਨੇ ਪੋਟ ਪਾ ਕੇ ਆਪਣੇ ਅਧਿਕਾਰੀ ਦੀ ਵਰਤੋਂ ਕੀਤੀ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਅਪੀਲ ਕੀਤੀ।