Amritpal Singh Parents Meeting: ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਜਥੇਦਾਰ ਨਾਲ ਮੁਲਾਕਾਤ ਮਗਰੋਂ ਕੀਤਾ ਵੱਡਾ ਐਲਾਨ, ਪੋਸਟ ਨੂੰ ਲੈਕੇ ਵੀ ਆਖੀ ਵੱਡੀ ਗੱਲ
Amritpal Singh Parents Meeting: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
Amritpal Singh Parents Meeting: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਅੰਮ੍ਰਿਤਪਾਲ ਸਿੰਘ ਦੇ ਐਕਸ ਅਕਾਊਂਟ ਤੋਂ ਜਿਹੜੀ ਪੋਸਟ ਕੀਤੀ ਗਈ ਹੈ, ਉਹ ਵੀ ਠੀਕ ਹੈ।
ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਅਸੀਂ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਯਤਨ ਕਰਨ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਸ਼ਾਂਤਮਈ ਸੰਘਰਸ਼ ਹੀ ਨਹੀਂ ਸਗੋਂ ਅਦਾਲਤ ਵਿੱਚ ਵੀ ਜਾਵਾਂਗੇ। ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਹੁਣ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਅਤੇ ਦੇਸ਼ ਵਿੱਚ ਸਿੱਖਾਂ ਪ੍ਰਤੀ ਜੋ ਨਫ਼ਰਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਉਹ ਸਹੀ ਨਹੀਂ ਹੈ।
ਯੂ.ਕੇ ਵਿੱਚ ਸਿੱਖ ਐਮ.ਪੀ ਬਣ ਰਹੇ ਹਨ ਪਰ ਭਾਰਤ ਵਿੱਚ ਜਿਹੜਾ ਸਿੱਖ ਐਮਪੀ ਬਣਿਆ ਹੈ ਉਸ ਨੂੰ ਬਾਹਰ ਨਹੀਂ ਕੱਢਿਆ ਜਾ ਰਿਹਾ ਹੈ। ਉੱਥੇ ਹੀ ਦੋ ਦਿਨ ਪਹਿਲਾਂ ਨਿਹੰਗ ਸਿੰਘਾਂ ਵਲੋਂ ਹਿੰਦੂ ਨੇਤਾਵਾਂ 'ਤੇ ਹੋਏ ਹਮਲੇ 'ਤੇ ਉਨ੍ਹਾਂ ਕਿਹਾ ਕਿ ਉਹ ਹਿੰਸਾ ਦੇ ਵਿਰੁੱਧ ਹਨ ਪਰ ਕਿਸੇ ਨੂੰ ਕਿਸ ਦੇ ਧਰਮ ਦੇ ਖਿਲਾਫ ਨਹੀਂ ਬੋਲਣਾ ਚਾਹੀਦਾ ਹੈ ਜਿਸ ਕਰਕੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।