Punjab News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਸੁਰੱਖਿਆ ਐਕਟ (NSA) ਸੰਬੰਧੀ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਨੇ 31 ਅਕਤੂਬਰ ਨੂੰ NSA ਲਾਗੂ ਕਰਨ ਦਾ ਵਿਰੋਧ ਕਰਦਿਆਂ ਹੋਇਆਂ ਇੱਕ ਪਟੀਸ਼ਨ ਦਰਜ ਕੀਤੀ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਆਉਣ ਤੋਂ ਪਹਿਲਾਂ ਹਾਈ ਕੋਰਟ ਵਿੱਚ ਪਹੁੰਚ ਕਰਨੀ ਚਾਹੀਦੀ ਸੀ। ਅਦਾਲਤ ਨੇ ਹਾਈ ਕੋਰਟ ਨੂੰ ਛੇ ਹਫ਼ਤਿਆਂ ਦੇ ਅੰਦਰ ਸੁਣਵਾਈ ਪੂਰੀ ਕਰਨ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ ਦੀ ਸੁਣਵਾਈ ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਨੀਆ ਦੇ ਬੈਂਚ ਸਾਹਮਣੇ ਹੋਈ।
ਅੰਮ੍ਰਿਤਪਾਲ ਨੇ NSA ਲਾਗੂ ਕਰਨ ਦਾ ਕੀਤਾ ਵਿਰੋਧ
ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ NSA ਲਾਗੂ ਕਰਨ ਨੂੰ ਚੁਣੌਤੀ ਦਿੱਤੀ ਗਈ ਸੀ। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਇਲਾਵਾ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ SSP ਦਿਹਾਤੀ ਅਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਵੀ ਪਾਰਟੀ ਬਣਾਇਆ ਗਿਆ ਸੀ। ਅੰਮ੍ਰਿਤਪਾਲ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ NSA ਲਾਗੂ ਕਰਨ ਨਾਲ ਉਨ੍ਹਾਂ ਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਹੁੰਦੀ ਹੈ ਅਤੇ ਉਨ੍ਹਾਂ ਦੀ ਨਜ਼ਰਬੰਦੀ ਖਤਮ ਕੀਤੀ ਜਾਣੀ ਚਾਹੀਦੀ ਹੈ।
ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ 'ਚ ਕੀਤੀ ਆਹ ਮੰਗ
ਅੰਮ੍ਰਿਤਪਾਲ ਦੀ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਸੰਸਦ ਦੇ ਸੈਸ਼ਨਾਂ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਵੇ, ਜਿਸ ਵਿੱਚ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਗਈ ਸੀ ਕਿ ਇੱਕ ਸੰਸਦ ਮੈਂਬਰ ਨੂੰ ਕੰਮ ਕਰਨ ਤੋਂ ਰੋਕਣਾ ਉਨ੍ਹਾਂ ਦੇ ਹਲਕੇ ਦੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।