Punjab News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੁਲਿਸ ਲਈ ਵੱਡੀ ਵੰਗਾਰ ਬਣ ਗਿਆ ਹੈ। ਕਈ ਵੀਡੀਓ ਸਾਹਮਣੇ ਆਉਣ ਮਗਰੋਂ ਵੀ ਪੁਲਿਸ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਕਰ ਸਕੀ। ਪੁਲਿਸ ਦਾਅਵਾ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਹੁਸ਼ਿਆਰਪੁਰ ਇਲਾਕੇ ਵਿੱਚ ਹੈ ਪਰ ਫਿਰ ਵੀ ਪਕੜ ਤੋਂ ਬਾਹਰ ਹੈ।


ਹੁਣ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਹਿਯੋਗੀ ਪਪਲਪ੍ਰੀਤ ਸਿੰਘ ਬਾਰੇ ਇੱਕ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਪਪਲਪ੍ਰੀਤ ਹੁਸ਼ਿਆਰਪੁਰ ਇਲਾਕੇ ਦੇ ਇੱਕ ਪਿੰਡ ਦੇ ਡੇਰੇ ਵਿੱਚ ਹੀ ਮੌਜੂਦ ਹੈ ਜਦੋਂਕਿ ਪੁਲਿਸ ਵੱਲੋਂ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਦੋਹਾਂ ਦੀ ਭਾਲ ਕੀਤੀ ਜਾ ਰਹੀ ਹੈ।


ਹਾਸਲ ਜਾਣਕਾਰੀ ਅਨੁਸਾਰ ਇਹ ਵੀਡੀਓ ਫੁਟੇਜ 29 ਮਾਰਚ ਦੀ ਹੈ ਤੇ ਇਸ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਦੇ ਚੌਕਸੀ ਵਿਭਾਗ ਦੀ ਟੀਮ ਨੇ ਫਗਵਾੜਾ ਤੋਂ ਇੱਕ ਇਨੋਵਾ ਗੱਡੀ ਦਾ ਪਿੱਛਾ ਕੀਤਾ ਸੀ। ਸ਼ੱਕ ਕੀਤਾ ਗਿਆ ਸੀ ਇਸ ਗੱਡੀ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਹਿਯੋਗੀ ਪਪਲਪ੍ਰੀਤ ਸਵਾਰ ਸਨ। ਵਾਇਰਲ ਹੋਈ ਫੁਟੇਜ ਵਿੱਚ ਜਿਸ ਡੇਰੇ ਨੂੰ ਦਿਖਾਇਆ ਗਿਆ ਹੈ ਉਹ  ਹੁਸ਼ਿਆਰਪੁਰ ਇਲਾਕੇ ਦੇ ਪਿੰਡ ਤਨੌਲੀ ਵਿੱਚ ਸਥਿਤ ਹੈ ਜਿਥੇ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ।


ਸੂਤਰਾਂ ਅਨੁਸਾਰ ਡੇਰੇ ਦੀ ਫੁਟੇਜ ਵਿੱਚ ਬੁੱਧਵਾਰ ਸਵੇਰੇ ਪਪਲਪ੍ਰੀਤ ਨੂੰ ਦੇਖਿਆ ਗਿਆ। ਇਸੇ ਦੌਰਾਨ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਹੁਸ਼ਿਆਰਪੁਰ ਇਲਾਕੇ ਵਿੱਚ ਉਸ ਵੇਲੇ ਵੱਖਰੇ ਹੋ ਗਏ ਸਨ ਜਦੋਂ ਪੁਲਿਸ ਉਨ੍ਹਾਂ ਦੀ ਇਨੋਵਾ ਗੱਡੀ ਦਾ ਪਿੱਛਾ ਕਰ ਰਹੀ ਸੀ।


ਦੱਸ ਦਈਏ ਕਿ 18 ਮਾਰਚ ਨੂੰ ਪੁਲਿਸ ਨੇ ਸੰਸਥਾ ‘ਵਾਰਿਸ ਪੰਜਾਬ ਦੇ’ ਖ਼ਿਲਾਫ਼ ਕਾਰਵਾਈ ਆਰੰਭੀ ਸੀ। ਉਸ ਸਮੇਂ ਤੋਂ ਹੀ ਅੰਮ੍ਰਿਤਪਾਲ ਸਿੰਘ ਫਰਾਰ ਹੈ। ਹਾਲ ਹੀ ਵਿੱਚ ਉਸ ਨੇ ਸੋਸ਼ਲ ਮੀਡੀਆ ’ਤੇ ਦੋ ਵੀਡੀਓਜ਼ ਤੇ ਇਕ ਆਡੀਓ ਨਸ਼ਰ ਕੀਤੀ ਹੈ।


ਇਹ ਵੀ ਪੜ੍ਹੋ: Water Crisis: ਗੰਭੀਰ ਸੋਕਾ! ਇੱਥੇ ਨਾਪ-ਤੋਲ ਕੇ ਮਿਲ ਰਿਹਾ ਪਾਣੀ, ਜੇਕਰ ਜ਼ਿਆਦਾ ਵਰਤੋਂ ਕੀਤੀ ਤਾਂ ਹੋ ਸਕਦੀ ਹੈ ਜੇਲ੍ਹ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Los Angeles Firing: ਲਾਸ ਏਂਜਲਸ 'ਚ ਕਰਿਆਨੇ ਦੀ ਦੁਕਾਨ ਦੇ ਬਾਹਰ ਗੋਲੀਬਾਰੀ, ਇੱਕ ਦੀ ਮੌਤ, ਤਿੰਨ ਗੰਭੀਰ ਜ਼ਖਮੀ