Amritpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਏਜੰਸੀਆਂ ਵੀ ਐਕਟਿਵ ਹੋ ਗਈਆਂ ਹਨ। ਅੰਮ੍ਰਿਤਪਾਲ ਸਿੰਘ ਤੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਸਮੇਤ ਹੋਰ ਕੇਂਦਰੀ ਏਜੰਸੀਆਂ ਪੁੱਛਗਿੱਛ ਦੀ ਤਿਆਰੀ ਕਰ ਰਹੀਆਂ ਹਨ। 



ਸੂਤਰਾਂ ਮੁਤਾਬਕ ਏਜੰਸੀਆਂ ਅੰਮ੍ਰਿਤਪਾਲ ਸਿੰਘ ਦਾ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ, ਵਿਦੇਸ਼ੀ ਫੰਡਿੰਗ ਤੇ ਬੱਬਰ ਖਾਲਸਾ ਵਰਗੀਆਂ ਖਾਲਿਸਤਾਨੀ ਜਥੇਬੰਦੀਆਂ ਨਾਲ ਸਬੰਧ ਹੋਣ ਦੀ ਜਾਂਚ ਕਰਨ ਵਿੱਚ ਜੁੱਟ ਗਈਆਂ ਹੈ। ਪੁਲਿਸ ਨੇ ਜਾਂਚ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਸਿਖਲਾਈ ਦੇਣ ਲਈ ਆਈਐਸਆਈ ਨੇ ਦੋ ਅੱਤਵਾਦੀ ਸੰਗਠਨਾਂ ਨੂੰ ਜ਼ਿਮੇਵਾਰੀ ਦਿੱਤੀ ਸੀ। 


ਦਰਅਸਲ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਸਿੱਖ ਫਾਰ ਜਸਟਿਸ (SFJ) ਦਾ ਮੁਖੀ ਗੁਰਪਤਵੰਤ ਸਿੰਘ ਪੰਨੂ ਤੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਅਵਤਾਰ ਸਿੰਘ ਖੰਡਾ ਨੇ ਅੰਮ੍ਰਿਤਪਾਲ ਸਿੰਘ ਦੀ ਮਦਦ ਕੀਤੀ ਸੀ। ਸੂਤਰਾਂ ਮੁਤਾਬਕ NIA ਤੇ RAW ਦੋਵੇਂ ਏਜੰਸੀਆਂ ਅੰਮ੍ਰਿਤਪਾਲ ਸਿੰਘ ਤੋਂ ਪੰਜਾਬ ਵਿੱਚ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦੇ ਸਲੀਪਰ ਸੈੱਲ ਤੇ ਏਜੰਟਾਂ ਬਾਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੀਆਂ ਹਨ।


ਦੱਸ ਦੇਈਏ ਕਿ 36 ਦਿਨ ਫਰਾਰ ਰਹਿਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਕੱਲ੍ਹ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਅੰਮ੍ਰਿਤਪਾਲ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਉਥੇ ਉਸ ਦੇ 9 ਸਾਥੀ ਪਹਿਲਾਂ ਹੀ ਬੰਦ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ