Amritpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸੁਰੱਖਿਆ ਏਜੰਸੀਆਂ ਲਈ ਭੜਥੂ ਪਾਇਆ ਹੋਇਆ ਹੈ। ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਦਾਅਵਾ ਕਰ ਰਹੀਆਂ ਸੀ ਕਿ ਅੰਮ੍ਰਿਤਪਾਲ ਸਿੰਘ ਨੇਪਾਲ ਪਹੁੰਚ ਗਿਆ ਹੈ ਪਰ ਹੁਣ ਫਿਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਹੁਸ਼ਿਆਪੁਰ ਵਿੱਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਸਭ ਦੇ ਵਿਚਾਲੇ ਪੰਜਾਬ ਪੁਲਿਸ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।
ਦੱਸ ਦਈਏ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਮੰਗਲਵਾਰ ਦੇਰ ਰਾਤ ਹੁਸ਼ਿਆਰਪੁਰ ਦੇ ਫਗਵਾੜਾ ਰੋਡ 'ਤੇ ਸਥਿਤ ਪਿੰਡ ਮਰਣਾਈਆਂ (ਥਾਣਾ ਮੇਹਟੀਆਣਾ) ਦੀ ਘੇਰਾਬੰਦੀ ਕਰ ਦਿੱਤੀ। ਚਾਰ ਜ਼ਿਲ੍ਹਿਆਂ ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ ਤੇ ਕਪੂਰਥਲਾ ਦੇ ਕਰੀਬ 700 ਜਵਾਨਾਂ ਨੇ ਘਰ-ਘਰ ਤਲਾਸ਼ੀ ਲਈ ਪਰ ਅਜੇ ਤੱਕ ਕੁਝ ਵੀ ਹੱਥ ਨਹੀਂ ਲੱਗਾ।
ਦਰਅਸਲ, ਤਲਾਸ਼ੀ ਮੁਹਿੰਮ ਇਸ ਲਈ ਚਲਾਈ ਗਈ ਕਿਉਂਕਿ ਇੱਕ ਇਨੋਵਾ ਗੱਡੀ ਨੰਬਰ ਪੀਬੀ 10ਸੀਕੇ-0527 ਪੁਲਿਸ ਨਾਕਾ ਤੋੜ ਕੇ ਭੱਜ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਇਨੋਵਾ ਗੱਡੀ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਸਵਾਰ ਸਨ। ਇਸ ਗੱਡਾ ਦਾ ਪਿੱਛਾ ਕਾਊਂਟਰ ਇੰਟੈਲੀਜੈਂਸ ਟੀਮ ਕਰ ਰਹੀ ਸੀ।
ਸੂਤਰਾਂ ਮੁਤਾਬਕ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਜਿਸ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ, ਉਸ ’ਤੇ ਸਵਾਰ ਵਿਅਕਤੀਆਂ ਨੇ ਪਿੰਡ ਮਰਣਾਈਆਂ ਦੇ ਗੁਰਦੁਆਰਾ ਭਾਈ ਚੰਚਲ ਸਿੰਘ ਕੋਲ ਗੱਡੀ ਖੜ੍ਹੀ ਕਰ ਦਿੱਤੀ ਤੇ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਫਰਾਰ ਹੋ ਗਏ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਨੇ ਪਿੰਡ ਦੀ ਘੇਰਾਬੰਦੀ ਕਰਕੇ ਹਰ ਘਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ।
ਕਾਰ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਹੀ ਸਵਾਰ ਸਨ, ਇਸ ਦੀ ਅਜੇ ਤੱਕ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੂਰੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਨੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਆਉਣ ਵਾਲੀ ਸੜਕ ਨੂੰ ਵੀ ਸੀਲ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ