Amritpal Singh: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਗਏ ਹਨ। ਪੁਲਿਸ ਦੀ ਟੀਮ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਪੰਜਾਬ ਲੈ ਕੇ ਆ ਰਹੀ ਹੈ। ਜੇਲ੍ਹ ਤੋਂ ਬਾਹਰ ਆਉਣ ਅਤੇ ਹਵਾਈ ਅੱਡੇ 'ਤੇ ਪਹੁੰਚਣ ਦੀ ਉਨ੍ਹਾਂ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ।

Continues below advertisement

ਜਾਣਕਾਰੀ ਮੁਤਾਬਕ ਪੁਲਿਸ ਟੀਮ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਲੀ ਪਹੁੰਚੇਗੀ ਅਤੇ ਉੱਥੋਂ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦਾ ਜਾਵੇਗਾ। ਉਹ ਕਰੀਬ ਸਾਢੇ ਤਿੰਨ ਸਾਲ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਇਸ ਲਈ ਅੰਮ੍ਰਿਤਸਰ ਅਦਾਲਤ ਨੇ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਹੈ।

Continues below advertisement

ਮਾਹੌਲ ਵਿਗੜਨ 'ਤੇ ਤੁਰੰਤ ਵਾਪਸ ਲੈ ਜਾ ਸਕਦੀ ਹੈ ਪੁਲਿਸ

ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਅਦਾਲਤ ਨੇ ਪੁਲਿਸ ਨੂੰ ਇਹ ਅਧਿਕਾਰ ਵੀ ਦਿੱਤਾ ਹੈ ਕਿ ਜੇਕਰ ਅੰਤਿਮ ਸੰਸਕਾਰ ਦੌਰਾਨ ਕਾਨੂੰਨ-ਵਿਵਸਥਾ ਵਿਗੜਦੀ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਬਣਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਉੱਥੋਂ ਹਟਾਇਆ ਜਾ ਸਕਦਾ ਹੈ। ਇੰਨਾ ਹੀ ਨਹੀਂ, ਲੋੜ ਪੈਣ 'ਤੇ ਪੁਲਿਸ ਉਨ੍ਹਾਂ ਨੂੰ ਤੈਅ ਸਮੇਂ ਤੋਂ ਪਹਿਲਾਂ ਹੀ ਪੰਜਾਬ ਤੋਂ ਬਾਹਰ ਵੀ ਲੈ ਜਾ ਸਕਦੀ ਹੈ।

ਪਰਿਵਾਰ ਨੇ ਪੁਲਿਸ ਖਾਤੇ ਵਿੱਚ ਜਮ੍ਹਾਂ ਕਰਵਾਏ 10 ਲੱਖ ਰੁਪਏ

ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਸ ਵਿੱਚੋਂ 7 ਲੱਖ 84 ਹਜ਼ਾਰ ਰੁਪਏ ਟਿਕਟਾਂ 'ਤੇ ਖਰਚ ਹੋਣਗੇ। ਇਨ੍ਹਾਂ ਟਿਕਟਾਂ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਪੰਜ ਪੁਲਿਸ ਮੁਲਾਜ਼ਮਾਂ ਦਾ ਆਉਣ-ਜਾਣ ਦਾ ਖਰਚਾ ਸ਼ਾਮਲ ਹੈ।