ਅੰਮ੍ਰਿਤਪਾਲ ਦੀ ਪਾਰਟੀ ਦਾ ਅਕਾਲੀ ਦਲ ਨਾਲ ਹੋਵੇਗਾ ਗੱਠਜੋੜ ? 2027 ‘ਚ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਜਾਵੇਗਾ ਪੰਜਾਬ ਦਾ ਮੁੱਖ ਮੰਤਰੀ- ਤਰਸੇਮ ਸਿੰਘ
ਭਵਿੱਖ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਵਾਰਿਸ ਪੰਜਾਬ ਇੱਕ ਮੰਚ ਤੇ ਇਕੱਠੇ ਹੋਣਗੇ। ਉਸ ਸਵਾਲ ਦਾ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਹਾਲੇ ਸ਼੍ਰੋਮਣੀ ਅਕਾਲੀ ਦਲ ਦੀ ਜੋ ਪੰਜ ਮੈਂਬਰੀ ਕਮੇਟੀ ਹੈ ਉਸ ਦੇ ਵੱਲੋਂ ਆਪਣਾ 11 ਅਗਸਤ ਨੂੰ ਪ੍ਰਧਾਨ ਚੁਣਿਆ ਜਾਵੇ

Punjab News: ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਰਦਾਂਪੁਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਦਫਤਰ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਪਾਰਟੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ, ਭਾਈ ਗੁਰਚਰਨ ਸਿੰਘ ਕੋਮੀ ਇਨਸਾਫ ਮੋਰਚਾ ਅਤੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੇ ਵੱਲੋਂ ਕੀਤਾ ਗਿਆ।
ਇਸ ਦੌਰਾਨ ਹਲਕਾ ਘਨੋਰ ਦੀ ਪੰਜ ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਬਲਾਕ ਘਨੌਰ ਦੀ ਪੰਜ ਮੈਂਬਰੀ ਕਮੇਟੀ ਦਾ ਧੰਨਵਾਦ ਕਰਦੇ ਹੋਇਆਂ ਕਿਹਾ ਕਿ ਬਲਾਕ ਘਨੌਰ ਦੀ ਕਮੇਟੀ ਦੇ ਵੱਲੋਂ ਜੋ ਇਹ ਉਪਰਾਲਾ ਕੀਤਾ ਗਿਆ ਹੈ ਉਹ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਿੱਚ ਪਾਰਟੀ ਨੂੰ ਮਜਬੂਤ ਕਰਨ ਤੇ ਵੱਧ ਤੋਂ ਵੱਧ ਵਰਕਰਾਂ ਨੂੰ ਪਾਰਟੀ ਦੇ ਨਾਲ ਜੋੜਨ ਤੇ ਪਾਰਟੀ ਵਰਕਰਾਂ ਦੇ ਨਾਲ ਖੜਨ ਦੇ ਲਈ ਤੇ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਇਹ ਦਫਤਰ ਅਹਿਮ ਸਿੱਧ ਹੋਵੇਗਾ।
ਭਵਿੱਖ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਵਾਰਿਸ ਪੰਜਾਬ ਇੱਕ ਮੰਚ ਤੇ ਇਕੱਠੇ ਹੋਣਗੇ। ਉਸ ਸਵਾਲ ਦਾ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਹਾਲੇ ਸ਼੍ਰੋਮਣੀ ਅਕਾਲੀ ਦਲ ਦੀ ਜੋ ਪੰਜ ਮੈਂਬਰੀ ਕਮੇਟੀ ਹੈ ਉਸ ਦੇ ਵੱਲੋਂ ਆਪਣਾ 11 ਅਗਸਤ ਨੂੰ ਪ੍ਰਧਾਨ ਚੁਣਿਆ ਜਾਵੇ ਉਸ ਤੋਂ ਬਾਅਦ ਸਾਰਿਆਂ ਦੇ ਨਾਲ ਸਲਾਹ ਕੀਤੀ ਜਾਵੇਗੀ। ਅਸੀਂ ਵੀ ਚਾਹੁੰਦੇ ਹਾਂ ਕਿ ਸਾਰਾ ਪੰਥ ਇਕੱਠਾ ਹੋਵੇ ਕਿਉਂਕਿ ਪੰਥ ਦੇ ਬਹੁਤ ਸਾਰੇ ਮੁੱਦੇ ਹਨ ਜਿਨਾਂ ਨੂੰ ਇਕੱਠੇ ਹੋ ਕੇ ਹੀ ਪੂਰੇ ਕੀਤੇ ਜਾ ਸਕਦੇ ਹਨ।
ਉਹਨਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਨੂੰ ਮਜਬੂਤ ਕਰਨ ਦੇ ਲਈ ਪੂਰੇ ਪੰਜਾਬ ਭਰ ਦੇ ਵਿੱਚ ਦਫਤਰ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਥ ਦੇ ਨਾਲ ਨਾਲ ਪੰਜਾਬ ਦੇ ਵੀ ਬਹੁਤ ਵੱਡੇ ਮੁੱਦੇ ਹਨ ਜਿਹਨਾਂ ਵਿੱਚ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪੋਲਸੀ ਵੀ ਹੈ ਤੇ ਪੰਜਾਬ ਦੇ ਮੁੱਦੇ ਇਸ ਦੇ ਸਾਰੇ ਇਕੱਠੇ ਹੋਣ ਤਾਂ ਜੋ ਇਸ ਪੋਲਸੀ ਨੂੰ ਵਾਪਸ ਕਰਵਾਇਆ ਜਾ ਸਕੇ।
ਬੀਤੇ ਦਿਨੀ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤ ਪਾਲ ਸਿੰਘ ਦੇ ਮਾਤਾ ਦੇ ਨਾਲ ਪੁਲਿਸ ਅਧਿਕਾਰੀ ਵੱਲੋਂ ਕੀਤੀ ਗਈ ਬਹਿਸ ਤੇ ਭਾਸ਼ਾ ਸਬੰਧੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਖੁੱਲੀ ਛੁੱਟੀ ਦੇ ਰੱਖੀ ਤੇ ਉਸ ਦਿਨ ਪੁਲਿਸ ਅਧਿਕਾਰੀਆਂ ਵੱਲੋਂ ਵਰਤੇ ਗਏ ਰਵੱਈਏ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕਰਦੇ ਹਾਂ ਤੇ ਅਸੀਂ ਇਸ ਸਾਰੇ ਮਾਮਲੇ ਦੇ ਉੱਪਰ ਲੀਗਲ ਕਾਰਵਾਈ ਕਰਵਾਉਣ ਜਾ ਰਹੇ।
ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਦਫਤਰ ਦੇ ਉਦਘਾਟਨ ਮੌਕੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਬਣਾਉਣ ਦਾ ਇੱਕੋ ਇੱਕ ਮਕਸਦ ਹੈ ਕਿ ਪੰਥ ਦੇ ਮੁੱਦੇ ਅਤੇ ਸਿੱਖੀ ਧਰਮ ਨੂੰ ਬਚਾਉਣ ਦੇ ਲਈ ਪਾਰਟੀ ਨੂੰ ਬਲਾਕ ਦੇ ਨਾਲ ਨਾਲ ਪਿੰਡਾ ਵਿੱਚ ਵੀ ਇਕਾਈਆਂ ਬਣਾ ਕੇ ਮਜਬੂਤ ਕਰਨਾ ਅਤੇ ਹਰੇਕ ਵਰਕਰ ਨੂੰ ਆਪਣੇ ਨਾਲ ਜੋੜਨਾ ਪਾਰਟੀ ਦਾ ਮੁੱਖ ਸਿਧਾਂਤ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਨੇ ਬਹੁਤ ਉਮੀਦਾਂ ਰੱਖੀਆਂ ਸੀ ਪ੍ਰੰਤੂ ਆਮ ਆਦਮੀ ਪਾਰਟੀ ਨੇ ਉਹਨਾਂ ਉਮੀਦਾਂ ਦੇ ਉੱਪਰ ਪਾਣੀ ਫੇਰ ਦਿੱਤਾ ਹੈ। ਇਸ ਲਈ 2017 ਦੇ ਵਿੱਚ ਸਰਕਾਰ ਖਾਲਸਾ ਬਣਾਉਣਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਈਏ।






















