Amritpal Singh: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੀ ਖਬਰ ਨੂੰ ਲੈ ਕੇ ਪਰਿਵਾਰ ਦੀ ਸਾਹਮਣੇ ਆਈ ਪ੍ਰਤੀਕਿਰਿਆ, ਬੋਲੇ- 'ਸਰਕਾਰ ਉਸ ਤੋਂ NSA ਹਟਾਵੇ'
Punjab News:ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਵੱਲੋਂ ਸਹੁੰ ਚੁੱਕਣ ਦੇ ਫੈਸਲੇ ਨੂੰ ਲੈ ਕੇ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ। ਦੱਸ ਦਈਏ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5
Amritpal Singh: ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੱਸ ਦਈਏ ਰਾਜ ਅਤੇ ਕੇਂਦਰੀ ਏਜੰਸੀਆਂ ਨੇ ਰਸਤਾ ਸਾਫ਼ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਇੱਕ ਉੱਚ ਅਧਿਕਾਰੀ ਅਨੁਸਾਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਬੰਦ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਤੋਂ ਦਿੱਲੀ ਲਿਆਂਦਾ ਜਾਵੇਗਾ। ਸਹੁੰ ਚੁੱਕਣਗੇ ਨੂੰ ਲੈ ਕੇ ਹੁਣ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਮੁਖੀ ਦੇ ਸਹੁੰ ਚੁੱਕ ਸਮਾਗਮ ਸੰਬੰਧੀ ਲਏ ਫੈਸਲੇ ਲਈ ਉਨ੍ਹਾਂ ਦੇ ਚਾਚੇ ਨੇ ਕਿਹਾ ਕਿ ਉਹ ਸਰਕਾਰ ਦਾ ਧੰਨਵਾਦ ਕਰਦੇ ਹਾਂ।
ਉਨ੍ਹਾਂ ਨੇ ਕਿਹਾ ਕਿ- ''ਅਸੀਂ ਇੱਛਾ ਕੀਤੀ ਸੀ ਕਿ 24 ਤੋਂ 26 ਤਰੀਕ ਤੱਕ ਜੋ ਸਮਾਗਮ ਹੋਣਾ ਸੀ ਜਿਸ ਵਿੱਚ ਹੋਰ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸੇ ਦੌਰਾਨ ਅੰਮ੍ਰਿਤਪਾਲ ਨੂੰ ਸਹੁੰ ਚੁਕਾਈ ਜਾਣੀ ਚਾਹੀਦੀ ਹੈ। ਅਸੀਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ MP ਸਹੁੰ ਚੁੱਕ ਸਮਾਗਮ ਵਿੱਚ ਪਾਰਲੀਮੈਂਟ ਹਾਊਸ ਵਿਖੇ ਪਰਿਵਾਰਕ ਫੇਰੀ ਬਾਰੇ ਪ੍ਰਸ਼ਾਸਨ ਨਾਲ ਵੀ ਸੰਪਰਕ ਕਰਾਂਗੇ''।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਅੱਗੇ ਕਿਹਾ - ''ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੀਆਂ ਦੋਵੇਂ ਸਰਕਾਰਾਂ ਅਤੇ ਜਿਸ ਤਰ੍ਹਾਂ ਉਨ੍ਹਾਂ ਨੂੰ ਲੋਕਾਂ ਦਾ ਪਿਆਰ ਮਿਲਿਆ ਹੈ, ਅਸੀਂ ਚਾਹੁੰਦੇ ਹਾਂ ਕਿ ਸਰਕਾਰ ਉਸ ਤੋਂ NSA ਹਟਾਵੇ ਅਤੇ ਉਸ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਵੇ।''
ਹੋਰ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ, ਸਪੀਕਰ ਨੇ ਦਿੱਤੀ ਆਗਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।