Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਨੇ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਬਿਆਨ ਜਾਰੀ ਕੀਤਾ ਹੈ, ਜਿਸ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਥੱਪੜ ਮਾਰਿਆ ਸੀ।
Kangna Ranaut Slapped: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਸਿਪਾਹੀ ਕੁਵਿੰਦਰ ਕੌਰ ਨੂੰ ਲੈ ਕੇ ਐਕਸ 'ਤੇ ਪੋਸਟ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਚੰਡੀਗੜ੍ਹ ਏਅਰਪੋਰਟ 'ਤੇ ਕੁਲਵਿੰਦਰ ਕੌਰ ਨੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਿਆ ਸੀ।
ਅੰਮ੍ਰਿਤਪਾਲ ਸਿੰਘ ਨੇ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਬਿਆਨ ਜਾਰੀ ਕੀਤਾ ਹੈ, ਜਿਸ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਥੱਪੜ ਮਾਰਿਆ ਸੀ।
ਅੰਮ੍ਰਿਤਪਾਲ ਨੇ ਕੁਲਵਿੰਦਰ ਕੌਰ ਦਾ ਸਮਰਥਨ ਕੀਤਾ ਹੈ ਅਤੇ ਕੰਗਨਾ ਨੂੰ ਥੱਪੜ ਮਾਰਨ ਲਈ ਉਸ ਨੂੰ ਬਹਾਦਰ ਦੱਸਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ, ਜਿਸ 'ਚ ਉਨ੍ਹਾਂ ਨੇ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੀ ਤਾਰੀਫ ਕੀਤੀ ਹੈ।
We stand in solidarity with our sister Kulwinder Kaur, whose courage exemplifies the strength of the daughters of Punjab. Kangana Ranaut has repeatedly harassed and insulted the Sikh community, our farmers, and the mothers of Punjab. Kulwinder Kaur has responded to the disrespect… https://t.co/fA08NqxieU
— Amritpal Singh (@singhamriitpal) June 6, 2024
ਅੰਮ੍ਰਿਤਪਾਲ ਸਿੰਘ ਨੇ ਐਕਸ 'ਤੇ ਪੋਸਟ ਕੀਤਾ ਤੇ ਲਿਖਿਆ ਕਿ ਅਸੀਂ ਆਪਣੀ ਭੈਣ ਕੁਲਵਿੰਦਰ ਕੌਰ ਨਾਲ ਇਕਮੁੱਠ ਹਾਂ। ਕੁਲਵਿੰਦਰ ਦੀ ਹਿੰਮਤ ਪੰਜਾਬ ਦੀਆਂ ਧੀਆਂ ਦੀ ਤਾਕਤ ਦੀ ਮਿਸਾਲ ਹੈ। ਕੰਗਨਾ ਰਣੌਤ ਨੇ ਸਿੱਖ ਕੌਮ, ਸਾਡੇ ਕਿਸਾਨਾਂ ਅਤੇ ਪੰਜਾਬ ਦੀਆਂ ਮਾਵਾਂ ਨੂੰ ਵਾਰ-ਵਾਰ ਤੰਗ-ਪ੍ਰੇਸ਼ਾਨ ਕੀਤਾ ਹੈ ਅਤੇ ਉਨ੍ਹਾਂ ਦਾ ਅਪਮਾਨ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਦੇ ਬੈਂਗਲੁਰੂ ਤਬਾਦਲੇ ਤੋਂ ਬਾਅਦ ਉਸ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਸ਼ੇਰ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਵੀ ਸੀਆਈਐਸਐਫ ਵਿੱਚ ਤਾਇਨਾਤ ਹੈ। ਉਹ ਬੈਂਗਲੁਰੂ ਵਿੱਚ ਤਾਇਨਾਤ ਹੈ ਅਤੇ ਇਸ ਲਈ ਭੈਣ ਕੁਲਵਿੰਦਰ ਕੌਰ ਵੀ ਉੱਥੇ ਗਈ ਹੈ। ਸ਼ੇਰ ਸਿੰਘ ਨੇ ਇਹ ਵੀ ਕਿਹਾ ਸੀ ਕਿ ਭੈਣ ਨੇ ਕੰਗਨਾ ਨੂੰ ਥੱਪੜ ਮਾਰਨ ਦੀ ਘਟਨਾ ਲਈ ਕਿਸੇ ਤੋਂ ਮੁਆਫੀ ਨਹੀਂ ਮੰਗੀ ਹੈ।