Khadur Sahib: ਅੰਮ੍ਰਿਤਪਾਲ ਸਿੰਘ ਸਮਰਥਕ ਤੇ 'ਆਪ' ਵਲੰਟੀਅਰ ਭਿੜੇ, ਕਈਆਂ ਨੂੰ ਲੱਗੀਆਂ ਸੱਟਾਂ
Punjab News: ਪਹਿਲੀ ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਖਡੂਰ ਸਾਹਿਬ ਵਿੱਚ ਬੂਥ ਲਾਉਣ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਕਿਹਾ ਕਿ ਪਿੰਡ ਵਿੱਚ ਕਿਸੇ ਹੋਰ ਪਾਰਟੀ ਦਾ ਬੂਥ ਨਾ ਲਾਇਆ ਜਾਵੇ। ਇਸ ਗੱਲ ਤੋਂ ਦੋਵਾਂ ਧਿਰਾਂ ਵਿਚਾਲੇ ਟਕਰਾਅ ਹੋ ਗਿਆ।
Punjab News: ਲੋਕ ਸਭਾ ਹਲਕਾ ਖਡੂਰ ਸਾਹਿਬ ਇਸ ਵਾਰ ਕਾਫੀ ਚਰਚਾ ਵਿੱਚ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਚੋਣ ਮੈਦਾਨ 'ਚ ਉਤਰਨ ਤੋਂ ਬਾਅਦ ਸਮੀਕਰਨ ਬਦਲੇ ਹਨ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ 'ਆਪ' ਵਲੰਟੀਅਰਾਂ ਵਿਚਾਲੇ ਟਕਰਾਅ ਦੀ ਖਬਰ ਆਈ ਹੈ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਬੂਥ ਲਾਉਣ ਨੂੰ ਲੈ ਕੇ 'ਆਪ' ਵਲੰਟੀਅਰ ਦੀ ਕੁੱਟਮਾਰ ਕੀਤੀ ਹੈ।
ਦਰਅਸਲ ਪਹਿਲੀ ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਖਡੂਰ ਸਾਹਿਬ ਵਿੱਚ ਬੂਥ ਲਾਉਣ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਕਿਹਾ ਕਿ ਪਿੰਡ ਵਿੱਚ ਕਿਸੇ ਹੋਰ ਪਾਰਟੀ ਦਾ ਬੂਥ ਨਾ ਲਾਇਆ ਜਾਵੇ। ਇਸ ਗੱਲ ਤੋਂ ਦੋਵਾਂ ਧਿਰਾਂ ਵਿਚਾਲੇ ਟਕਰਾਅ ਹੋ ਗਿਆ।
ਇਹ ਵੀ ਪੜ੍ਹੋ: Ludhiana News: ਸਿਮਰਜੀਤ ਬੈਂਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- ਸ਼ਾਂਤ ਰਹੋ, ਨਹੀਂ ਤਾਂ ਪੱਕਾ ਸ਼ਾਂਤ ਕਰ ਦੇਵਾਂਗੇ
ਇਸ ਦੌਰਾਨ ‘ਆਪ’ ਵਾਲੰਟੀਅਰਾਂ ਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਮਾਮਲਾ ਭਖ ਗਿਆ ਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਤੇ ‘ਆਪ’ ਵਾਲੰਟੀਅਰ ਹੱਥੋਪਾਈ ਹੋ ਗਏ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਸਮਰਥਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਕੁੱਟਿਆ। ਇਸ ਘਟਨਾ ਵਿੱਚ ਕਈ ਵਾਲੰਟੀਅਰਾਂ ਨੂੰ ਸੱਟਾਂ ਵੀ ਲੱਗੀਆਂ ਹਨ।
ਉਧਰ, 'ਆਪ' ਬੁਲਾਰੇ ਨੇ ਕਿਹਾ ਕਿ ਇਸ ਨਿੰਦਣਯੋਗ ਘਟਨਾ ਦੀ ਸਮਾਜ ਦੇ ਸਾਰੇ ਵਰਗਾਂ ਵੱਲੋਂ ਆਲੋਚਨਾ ਕੀਤੀ ਗਈ ਹੈ। ਇਸ ਮਨਮਾਨੀ ਦਾ ਮਕਸਦ ਲੋਕਤੰਤਰੀ ਪ੍ਰਕਿਰਿਆ ਨੂੰ ਖ਼ਤਰੇ ਵਿੱਚ ਪਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹਿੰਸਾ ਨਾਲੋਂ ਵੋਟਾਂ ਨੂੰ ਪਹਿਲ ਦੇ ਕੇ ਇਸ ਸ਼ਰਮਨਾਕ ਕਾਰੇ ਦਾ ਮੂੰਹ ਤੋੜਵਾਂ ਜਵਾਬ ਦੇਣਗੇ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੌਸਮ ਲੈਣ ਲੱਗਾ ਕਰਵਟ, ਵੈਸਟਰਨ ਡਿਸਟਰਬੈਂਸ ਐਕਟਿਵ, ਬਾਰਸ਼ ਤੇ ਤੂਫਾਨ ਦਾ ਅਲਰਟ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।