ਅੰਮ੍ਰਿਤਪਾਲ ਸਿੰਘ ਦਾ ਆਤਮ ਸਮਰਪਣ ਜਾਂ ਗ੍ਰਿਫਤਾਰੀ? ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਕੀਤਾ ਵੱਡਾ ਖੁਲਾਸਾ
ਇੱਕ ਪਾਸੇ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਘੇਰ ਕੇ ਐਨਐਸਏ ਐਗਜੀਕਿਉਟ ਕਰਕੇ ਗ੍ਰਿਫਤਾਰ ਕੀਤਾ ਹੈ, ਦੂਜੇ ਪਾਸੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਸਵੀਰ ਸਿੰਘ ਨੇ ਇਸ ਦੇ ਉਲਟ ਵੱਡਾ ਖੁਲਾਸਾ ਕੀਤਾ ਹੈ।
Amritpal Singh Surrender: ਹੁਣ ਬਹਿਸ ਛਿੜ ਗਈ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ ਜਾਂ ਪੁਲਿਸ ਨੇ ਘੇਰਾ ਪਾ ਕੇ ਗ੍ਰਿਫਤਾਰ ਕੀਤਾ। ਇੱਕ ਪਾਸੇ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਘੇਰ ਕੇ ਐਨਐਸਏ ਐਗਜੀਕਿਉਟ ਕਰਕੇ ਗ੍ਰਿਫਤਾਰ ਕੀਤਾ ਹੈ, ਦੂਜੇ ਪਾਸੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਸਵੀਰ ਸਿੰਘ ਨੇ ਇਸ ਦੇ ਉਲਟ ਵੱਡਾ ਖੁਲਾਸਾ ਕੀਤਾ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਸਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਰਾਤ ਨੂੰ ਇੱਥੇ ਆਇਆ ਸੀ। ਉਹ ਖੁਦ ਕਹਿ ਰਿਹਾ ਸੀ ਕਿ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਉਹ ਆਤਮ ਸਮਰਪਣ ਕਰ ਦੇਵੇਗਾ। ਉਸ ਨੇ ਠੀਕ 7 ਵਜੇ ਗ੍ਰਿਫਤਾਰ ਦਿੱਤੀ ਹੈ। ਉਸ ਨੇ ਕਿਸੇ ਦਬਾਅ ਹੇਠ ਗ੍ਰਿਫ਼ਤਾਰੀ ਨਹੀਂ ਦਿੱਤੀ। ਇਸ ਮਗਰੋਂ ਉਸ ਨੂੰ ਬਠਿੰਡਾ ਲਿਜਾਇਆ ਗਿਆ। ਉਸ ਨੇ ਸਾਰਿਆਂ ਨਾਲ ਗੱਲ ਕਰਨ ਤੋਂ ਬਾਅਦ ਗ੍ਰਿਫਤਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰੀ ਅੰਮ੍ਰਿਤਪਾਲ ਨੇ ਖੁਦ ਦਿੱਤੀ ਹੈ। ਗ੍ਰਿਫਤਾਰੀ ਲਈ ਪੁਲਿਸ ਨੂੰ ਖੁਦ ਸੂਚਿਤ ਕੀਤਾ ਗਿਆ ਤੇ ਸਵੇਰੇ 7 ਵਜੇ ਗ੍ਰਿਫਤਾਰੀ ਦਿੱਤੀ ਗਈ।
#WATCH सिंह साहिब ज्ञानी जसबीर सिंह रोडे मोगा के रोडेवाला गुरुद्वारा में अमृतपाल सिंह की गिरफ़्तारी के घटनाक्रम के बारे में बात करते हुए। pic.twitter.com/S9v6o68xrn
— ANI_HindiNews (@AHindinews) April 23, 2023
ਪੁਲਿਸ ਦਾ ਗ੍ਰਿਫਤਾਰੀ ਬਾਰੇ ਦਾਅਵਾ
ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਤਮ ਸਮਰਪਣ ਕਰਨ ਦੇ ਦਾਅਵਿਆਂ ਨੂੰ ਖਾਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਨਹੀਂ ਕੀਤਾ ਸਗੋਂ ਉਸ ਨੂੰ ਘੇਰ ਕੇ ਗ੍ਰਿਫਤਾਰ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਅੱਜ ਸਵੇਰੇ 6.45 ਵਜੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀਆਂ ਖੁਫੀਆ ਏਜੰਸੀਆਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਅਲਰਟ 'ਤੇ ਸਨ। ਅੰਮ੍ਰਿਤਪਾਲ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਆਈਜੀ ਸੁਖਚੈਨ ਗਿੱਲ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦਾ ਦਾਅਵਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਆਤਮ ਸਮਰਪਣ ਕੀਤਾ ਹੈ। ਉਨ੍ਹਾਂ ਨੇ ਹੀ ਪਿੰਡ ਰੋਡੇ ਵਿੱਚ ਹੋਣ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਸੀ। ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਉਂਝ ਅੰਮ੍ਰਿਤਪਾਲ ਸਿੰਘ ਦਾ ਗੁਰਦੁਆਰਾ ਸਾਹਿਬ ਵਿੱਚ ਪਾਠ ਕਰਕੇ ਸੰਗਤਾਂ ਨੂੰ ਸੰਬੋਧਨ ਕਰਨਾ, ਪੁਲਿਸ ਦੇ ਦਾਅਵਿਆਂ ਉਪਰ ਵੀ ਸਵਾਲ ਉਠਾ ਰਿਹਾ ਹੈ।