Punjab News: ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਭੇਜਿਆ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਜਲੰਧਰ 'ਚ ਪੁਲਿਸ ਅੱਗੇ...
Punjab News: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਜਲੰਧਰ 'ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਮਗਰੋਂ ਹਰਜੀਤ ਸਿੰਘ ਨੂੰ ਡਿੱਬਰੂਗੜ੍ਹ ਲਿਜਾਇਆ ਜਾ ਰਿਹਾ ਹੈ।
ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ। ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੇ 4 ਸਮਰਥਕਾਂ ਨੂੰ ਅਸਾਮ ਦੇ ਡਿਬਰੂਗੜ੍ਹ ਭੇਜਿਆ ਗਿਆ ਹੈ ਜਿਨ੍ਹਾਂ ’ਚ ਅੰਮ੍ਰਿਤਪਾਲ ਦਾ ਕਥਿਤ ਸਲਾਹਕਾਰ ਤੇ ਫੰਡ ਮੁਹੱਈਆ ਕਰਾਉਣ ਵਾਲਾ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ, ਗੁਰਮੀਤ ਸਿੰਘ ਤੇ ਪ੍ਰਧਾਨ ਮੰਤਰੀ ਬਾਜੇਕਾ ਸ਼ਾਮਲ ਹਨ।
ਹੁਣ ਤੱਕ ਪੁਲਿਸ ਨੇ 112 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ