Amritpal Singh Police Custody: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਨੇ ਇਹ ਵੀਡੀਓ ਗ੍ਰਿਫਤਾਰੀ ਤੋਂ ਪਹਿਲਾਂ ਬਣਾਇਆ ਸੀ। ਇਸ ਵਿੱਚ ਉਨ੍ਹਾਂ ਨੇ ਆਪਣੇ ਪੱਖ ਰੱਖਦਿਆਂ ਗ੍ਰਿਫਤਾਰੀ ਬਾਰੇ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹੋਰ ਮੁਲਕ 'ਚ ਜਾ ਸਕਦਾ ਸੀ ਪਰ ਮੈਂ ਆਪ ਫੈਸਲਾ ਕੀਤਾ ਕਿ ਗ੍ਰਿਫਤਾਰੀ ਦੇ ਦਵਾਂ।

Continues below advertisement



ਵੀਡੀਓ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਐਸਾ ਮਨੁੱਖ ਨਹੀਂ ਕਿ ਭੀੜ ਪੈਣ 'ਤੇ ਆਪਣੇ ਸਾਥੀਆਂ ਨੂੰ ਛੱਡ ਕੇ ਤੁਰਾਂ ਫਿਰਾਂ। ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਵੀਡੀਓ ਬਣਾਉਂਦਿਆਂ ਕਿਹਾ ਕਿ ਮੇਰੇ ਘਰ ਆ ਕੇ ਮੇਰੀ ਗ੍ਰਿਫਤਾਰੀ ਕਰ ਲੈਂਦੇ, ਮੈਂ ਖੁਸ਼ੀ-ਖੁਸ਼ੀ ਗ੍ਰਿਫਤਾਰੀ ਦੇ ਦਿੰਦਾ।  



ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਟੇਟ ਦਾ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸੰਗਤ ਦੀਆਂ ਅਰਦਾਸਾਂ ਨਾਲ ਬੱਚਦਾ ਰਿਹਾ। ਉਸ ਨੇ ਕਿਹਾ ਹੈ ਕਿ ਮੈਂ ਗ੍ਰਿਫਤਾਰੀ ਤੋਂ ਨਾ ਪਹਿਲਾਂ ਡਰਿਆ ਤੇ ਨਾ ਹੀ ਹੁਣ। ਮੈਂ ਐਸਾ ਮਨੁੱਖ ਨਹੀਂ ਕਿ ਭੀੜ ਪੈਣ 'ਤੇ ਆਪਣੇ ਸਾਥੀਆਂ ਨੂੰ ਛੱਡ ਕੇ ਤੁਰਾਂ ਫਿਰਾਂ।


ਇਹ ਵੀ ਪੜ੍ਹੋ: Sidhu Moosewala: ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਛਲਕਿਆ ਦਰਦ, ਸਰਕਾਰ ਨਹੀਂ ਦੇਣਾ ਚਾਹੁੰਦੀ ਇਨਸਾਫ, ਹੁਣ ਬਦਨਾਮ ਕਰਨ ਲਈ ਸਾਜਿਸ਼ਾਂ ਘੜੀਆਂ ਜਾ ਰਹੀਆਂ...


ਦੱਸ ਦਈਏ ਕਿ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ ਪਰ ਪੁਲਿਸ ਨੇ ਇਸ ਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੂੰ ਘੇਰ ਕੇ ਗ੍ਰਿਫਤਾਰ ਕੀਤਾ ਗਿਆ ਹੈ।


ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ, "ਇਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਉਸੇ ਥਾਂ 'ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਤੇ ਇੱਕ ਅਹਿਮ ਮੋੜ 'ਤੇ ਖੜ੍ਹੇ ਹਾਂ। ਇੱਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਗ੍ਰਿਫਤਾਰੀ ਦੇ ਕਈ ਤਰੀਕੇ ਸਨ। ਅਸੀਂ ਸਹਿਯੋਗ ਕਰਦੇ।


ਉਨ੍ਹਾਂ ਅੱਗੇ ਕਿਹਾ ਕਿ ਦੁਨੀਆਂ ਦੀ ਕਚਹਿਰੀ ਵਿੱਚ ਅਸੀਂ ਦੋਸ਼ੀ ਪਾਏ ਜਾ ਸਕਦੇ ਹਾਂ। ਸੱਚੇ ਗੁਰੂ ਦੇ ਦਰਬਾਰ ਵਿੱਚ ਨਹੀਂ। ਮਹੀਨੇ ਬਾਅਦ ਫੈਸਲਾ ਕੀਤਾ, ਇਸ ਧਰਤੀ 'ਤੇ ਲੜੇ ਹਾਂ ਤੇ ਲੜਾਂਗੇ। ਜਿਹੜੇ ਝੂਠੇ ਕੇਸ ਹਨ, ਉਨ੍ਹਾਂ ਦਾ ਸਾਹਮਣਾ ਕੀਤਾ ਜਾਵੇਗਾ। ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ ਹੈ।


ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਬੀਜੇਪੀ ਮੰਤਰੀ ਦਾ ਵੱਡਾ ਬਿਆਨ, ਦਹਿਸ਼ਤ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ