Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ।

Continues below advertisement

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਰਜ ਕੀਤੀ। ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੋਇਆਂ ਇਹ ਹੁਕਮ ਜਾਰੀ ਕੀਤਾ। ਅਦਾਲਤ ਦੇ ਹੁਕਮਾਂ ਅਨੁਸਾਰ, ਅੰਮ੍ਰਿਤਪਾਲ ਸਿੰਘ 7 ਅਕਤੂਬਰ ਤੋਂ ਅਗਲੇ ਪੰਜ ਦਿਨਾਂ ਦੇ ਅੰਦਰ ਇੱਕ ਵਾਰ ਆਪਣੀ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰ ਸਕਣਗੇ।

ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਪ੍ਰੈਲ 2026 ਵਿੱਚ NSA ਦੀ ਮਿਆਦ ਪੁੱਗਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਅਜਨਾਲਾ ਪੁਲਿਸ ਸਟੇਸ਼ਨ ਹਿੰਸਾ ਮਾਮਲੇ ਦੇ ਸਬੰਧ ਵਿੱਚ ਰਸਮੀ ਤੌਰ 'ਤੇ ਜੇਲ੍ਹ ਵਿੱਚ ਗ੍ਰਿਫ਼ਤਾਰ ਕਰ ਲਿਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਉਨ੍ਹਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਡਿਬਰੂਗੜ੍ਹ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਹੈ।

Continues below advertisement