Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਯਾਨੀਕਿ ਅੱਜ 5 ਜੁਲਾਈ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਜਿਸ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਸੰਗਤਾਂ ਦੇ ਵਿੱਚ ਕਾਫੀ ਜੋਸ਼ ਅਤੇ ਖੁਸ਼ੀ ਦੇਖਣ ਨੂੰ ਮਿਲੀ।
Amritpal Singh taken oath: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਯਾਨੀਕਿ ਅੱਜ 5 ਜੁਲਾਈ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਤੋਂ ਬਾਹਰ ਲਿਆਂਦਾ ਗਿਆ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 5 ਜੁਲਾਈ ਦੀ ਸਵੇਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਨਵੀਂ ਦਿੱਲੀ ਲਿਜਾਇਆ ਗਿਆ। ਉਨ੍ਹਾਂ ਕਿਹਾ, ''ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ ਸ਼ੁਰੂ ਹੋਏ ਸਹੁੰ ਚੁੱਕ ਸਮਾਗਮ ਲਈ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ।
ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਲਿਆਉਣ ਲਈ ਅਸਾਮ ਗਈ ਸੀ
ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅੰਮ੍ਰਿਤਪਾਲ ਸਿੰਘ 1 ਲੱਖ 97 ਹਜ਼ਾਰ 120 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਹਰਾਇਆ। ਪੰਜਾਬ ਪੁਲਿਸ ਦੀ ਅੱਠ ਮੈਂਬਰੀ ਟੀਮ ਵੀਰਵਾਰ (4 ਜੁਲਾਈ) ਨੂੰ ਅੰਮ੍ਰਿਤਪਾਲ ਨੂੰ ਨਵੀਂ ਦਿੱਲੀ ਲਿਆਉਣ ਲਈ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਅਧਿਕਾਰੀ ਨੇ ਦੱਸਿਆ ਕਿ ਆਸਾਮ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇੱਕ ਟੀਮ ਜੇਲ੍ਹ ਤੋਂ ਹਵਾਈ ਅੱਡੇ ਤੱਕ ਉਨ੍ਹਾਂ ਦੇ ਨਾਲ ਗਈ ਸੀ।
#WATCH | Delhi: 'Waris Punjab De' Chief Amritpal Singh was taken from the Parliament after he took oath as a Lok Sabha MP pic.twitter.com/o5d2r15nzV
— ANI (@ANI) July 5, 2024
ਪੈਰੋਲ ਦੌਰਾਨ ਅੰਮ੍ਰਿਤਪਾਲ ਨੂੰ ਸਖ਼ਤ ਹੁਕਮ
ਖਡੂਰ ਸਾਹਿਬ ਤੋਂ ਲੋਕ ਸਭਾ ਤੋਂ ਜਿੱਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਸਖ਼ਤ ਹੁਕਮ ਸਨ ਕਿ ਉਹ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਆਪਣੀ ਦਿੱਲੀ ਫੇਰੀ ਦੌਰਾਨ ਕੋਈ ਜਨਤਕ ਬਿਆਨਬਾਜ਼ੀ ਨਹੀਂ ਕਰਨਗੇ। ਇਸ ਤੋਂ ਇਲਾਵਾ, ਵੀਡੀਓਗ੍ਰਾਫੀ ਜਾਂ ਬਿਆਨਾਂ ਦੇ ਪ੍ਰਸਾਰਣ ਸਮੇਤ ਕਿਸੇ ਵੀ ਕਿਸਮ ਦੀ ਮੀਡੀਆ ਕਵਰੇਜ 'ਤੇ ਸਖਤ ਪਾਬੰਦੀ ਹੈ।
ਪਿਛਲੇ ਮਹੀਨੇ ਚੋਣਾਂ ਜਿੱਤਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਤਰਸੇਮ ਸਿੰਘ ਅਤੇ ਬਲਵਿੰਦਰ ਕੌਰ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਨੇ ਜੇਲ੍ਹ ਵਿੱਚ ਬੰਦ ਕਾਰਕੁਨਾਂ ਨਾਲ ਮੁਲਾਕਾਤ ਕੀਤੀ ਸੀ। ਅੰਮ੍ਰਿਤਪਾਲ ਅਤੇ ਉਸ ਦੇ ਇਕ ਚਾਚੇ ਸਮੇਤ ਜਥੇਬੰਦੀ ਦੇ 10 ਮੈਂਬਰ ਕੌਮੀ ਸੁਰੱਖਿਆ ਐਕਟ (NSA) ਤਹਿਤ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।