Amritpal Singh : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਨੇ ਉਸ ਦੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਉਪਰ ਸ਼ਿਕੰਜਾ ਕੱਸਿਆ ਹੋਇਆ ਹੈ। ਇਸ ਵੇਲੇ ਖ਼ਬਰ ਆ ਰਹੀ ਹੈ ਕਿ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਉਤੇ ਰੋਕ ਲਿਆ ਹੈ ਅਤੇ ਉਸਨੂੰ ਲੰਡਨ ਨਹੀਂ ਜਾਣ ਦਿੱਤਾ ਗਿਆ। 



ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਦੁਪਹਿਰ ਦੀ ਫਲਾਈਟ ਵਿੱਚ ਲੰਡਨ ਲਈ ਰਵਾਨਾ ਹੋਣ ਵਾਲੀ ਸੀ ਪਰ ਉਸ ਨੂੰ ਰੋਕ ਲਿਆ ਗਿਆ। ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਜਦੋਂ ਲੰਡਨ ਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੀ ਤਾਂ ਪੁਲਿਸ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਮਗਰੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤੇ ਵਾਪਸ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਭੇਜ ਦਿੱਤਾ ਗਿਆ।

 




ਦੱਸ ਦਈਏ ਕਿ ਕਿਰਨਦੀਪ ਕੌਰ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਸੀ ਪਰ ਉਸ ਨੂੰ ਰੋਕ ਲਿਆ ਗਿਆ। ਕਿਰਨਦੀਪ ਨੇ ਏਅਰ ਇੰਡੀਆ ਦੀ AI117 ਫਲਾਈਟ ਰਾਹੀਂ 2.30 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੰਡਨ ਜਾਣਾ ਸੀ ਪਰ ਅਧਿਕਾਰੀਆਂ ਨੇ ਉਸ ਦੀ ਯਾਤਰਾ ਰੱਦ ਕਰ ਦਿੱਤੀ ਹੈ ਤੇ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ। ਪਰਿਵਾਰ ਅੰਮ੍ਰਿਤਪਾਲ ਦੀ ਪਤਨੀ ਨਾਲ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਿਆ।

 

 ਇਹ ਵੀ ਪੜ੍ਹੋ : Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਹੁਣ ਜਲਦ ਦੌੜੇਗੀ ਟਰਾਈਸਿਟੀ 'ਚ ਮੈਟਰੋ

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਲਈ ਏਅਰਪੋਰਟ ਪਹੁੰਚੀ ਸੀ ਜਿੱਥੇ ਉਸ ਨੂੰ ਰੋਕ ਲਿਆ ਗਿਆ। ਕੁਝ ਮਹੀਨੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਨੇ ਯੂਕੇ ਵਿੱਚ ਰਹਿੰਦੀ ਪੰਜਾਬੀ ਮੂਲ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ। ਉਦੋਂ ਤੋਂ ਹੀ ਦੋਵੇਂ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਹੇ ਸਨ। ਹੁਣ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਰੂਪੋਸ਼ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।