2027 'ਚ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਜਾਵੇਗਾ ਪੰਜਾਬ ਦਾ ਮੁੱਖ ਮੰਤਰੀ ! ਭਾਰੀ ਇਕੱਠ 'ਚ MP ਨੇ ਕੀਤਾ ਐਲਾਨ ਤਾਂ ਗੂੰਜੇ ਜੈਕਾਰਿਆ ਨੇ ਲਾਈ ਮੋਹਰ !
ਪਾਰਟੀ ਨੇ ਇਹ ਐਲਾਨ ਤਲਵੰਡੀ ਸਾਬੋ ਵਿੱਚ ਹੋਈ ਵਿਸਾਖੀ ਕਾਨਫਰੰਸ ਦੌਰਾਨ ਕੀਤਾ। ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarbjeet Singh Khalsa) ਨੇ ਪਾਰਟੀ ਵਰਕਰਾਂ ਨੂੰ ਅਗਲੇ ਡੇਢ ਸਾਲ ਲਈ ਅੰਮ੍ਰਿਤਪਾਲ ਸਿੰਘ ਲਈ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ।

Punjab News: ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ ਬੰਦ ਹਨ ਪਰ ਪੰਜਾਬ ਵਿੱਚ ਉਨ੍ਹਾਂ ਨੂੰ ਅਗਲਾ ਮੁੱਖ ਮੰਤਰੀ ਬਣਾਉਣ ਬਾਰੇ ਚਰਚਾਵਾਂ ਤੇਜ਼ ਹੋ ਰਹੀਆਂ ਹਨ। ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ।
ਵਿਸਾਖੀ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਐਤਵਾਰ ਨੂੰ ਆਪਣਾ ਅਗਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ। ਪਾਰਟੀ ਨੇ ਇਹ ਐਲਾਨ ਤਲਵੰਡੀ ਸਾਬੋ ਵਿੱਚ ਹੋਈ ਵਿਸਾਖੀ ਕਾਨਫਰੰਸ ਦੌਰਾਨ ਕੀਤਾ। ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarbjeet Singh Khalsa) ਨੇ ਪਾਰਟੀ ਵਰਕਰਾਂ ਨੂੰ ਅਗਲੇ ਡੇਢ ਸਾਲ ਲਈ ਅੰਮ੍ਰਿਤਪਾਲ ਸਿੰਘ ਲਈ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਲੈ ਕੇ ਖਡੂਰ ਸਾਹਿਬ ਸੀਟ ਤੋਂ ਜਿੱਤ ਦਰਜ ਕੀਤੀ ਸੀ, ਇਸ ਦੌਰਾਨ ਫਰੀਦੋਕਟ ਸੀਟ ਤੋਂ ਸਰਬੀਜਤ ਸਿੰਘ ਖਾਲਸਾ ਨੇ ਵੀ ਚੰਗੀ ਲੀਡ ਨਾਲ ਸੀਟ ਜਿੱਤੀ ਸੀ, ਇਸ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਮਿਲਕੇ ਪਾਰਟੀ ਦਾ ਐਲਾਨ ਕੀਤਾ ਗਿਆ ਸੀ ਤੇ ਹੁਣ ਉਸੇ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 2027 ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਮਾਲਵੇ ਤੋਂ ਚੋਣ ਲੜਾਈ ਜਾਵੇਗਾ ਤੇ ਮਾਲਵੇ ਦੀਆਂ ਸਾਰੀਆਂ ਸੀਟਾਂ ਉੱਤੇ ਜਿੱਤ ਦਰਜ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਸਾਲ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਤੇ ਕਾਂਗਰਸ ਨੂੰ ਵੱਡੇ ਫਰਕ ਨਾਲ ਹਰਾਇਆ। ਪਾਰਟੀ ਨੇ 92 ਸੀਟਾਂ ਜਿੱਤ ਕੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ। ਉਸ ਸਮੇਂ ਦੌਰਾਨ ਕਾਂਗਰਸ ਨੇ 18 ਸੀਟਾਂ ਜਿੱਤੀਆਂ ਸਨ। ਜਦੋਂ ਕਿ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਖਰੇ ਤੌਰ 'ਤੇ ਚੋਣਾਂ ਲੜ ਰਹੇ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















