Punjab Breaking News Live : ਲੋਕ ਸਭਾ ਚੋਣਾਂ 'ਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ, 12 ਜ਼ਿਲ੍ਹਿਆਂ ਚ ਹੀਟਵੇਵ ਦਾ ਅਲਰਟ ਜਾਰੀ, ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! 

Punjab Breaking News Live : ਲੋਕ ਸਭਾ ਚੋਣਾਂ 'ਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ, 12 ਜ਼ਿਲ੍ਹਿਆਂ ਚ ਹੀਟਵੇਵ ਦਾ ਅਲਰਟ ਜਾਰੀ, ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! 

ABP Sanjha Last Updated: 13 Jun 2024 12:15 PM
Firing: ਦੇਰ ਰਾਤ ਪੰਜਾਬ 'ਚ ਚੱਲੀਆਂ ਤਾਬੜਤੋੜ ਗੋਲੀਆਂ, ਸੁਨਿਆਰਿਆਂ ਦਾ ਮੁੰਡਾ ਵਾਲ ਵਾਲ ਬਚਿਆ

Firing At Jewelers Shop: ਖੰਨਾ ਨੇੜੇ ਦੋਰਾਹਾ ਇਲਾਕੇ 'ਚ ਰੇਲਵੇ ਰੋਡ 'ਤੇ ਸਥਿਤ ਸਭ ਤੋਂ ਵੱਡੀ ਸੁਨਿਆਰੇ ਦੀ ਦੁਕਾਨ ਪਰਮਜੀਤ ਜਵੈਲਰਜ਼ ਦੀ ਦੁਕਾਨ 'ਤੇ ਬੁੱਧਵਾਰ ਰਾਤ ਕਰੀਬ 8:30 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੁਕਾਨ ਦੇ ਸਾਰੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਨੂੰ ਗੋਲੀ ਨਹੀਂ ਲੱਗੀ।

Drug capsules: ਆਮ ਆਦਮੀ ਪਾਰਟੀ ਦਾ ਸੋਸ਼ਲ ਮੀਡੀਆ ਇੰਚਾਰਜ ਹੀ ਵੇਚਦਾ ਸੀ ਨਸ਼ਾ, 9 ਲੱਖ ਨਸ਼ੀਲੇ ਕੈਪਸੂਲ ਸਣੇ ਕਾਬੂ

AAP Social Media Incharge Arrested: ਐੱਸਟੀਐੱਫ ਫ਼ਿਰੋਜ਼ਪੁਰ ਨੇ ਬਲਾਕ ਮੱਖੂ ਦੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਭੀਮ ਠੁਕਰਾਲ ਨੂੰ ਘਰ ਵਿੱਚ ਬਣੇ ਸਟੋਰ ਅਤੇ ਗੋਦਾਮ ਵਿੱਚੋਂ ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।  ਦੋਸ਼ ਹੈ ਕਿ ਟਰਾਂਸਪੋਰਟ ਦੇ ਧੰਦੇ ਦੀ ਆੜ ਵਿੱਚ ਮੁਲਜ਼ਮ ਹਿਮਾਚਲ ਦੀਆਂ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਫ਼ਿਰੋਜ਼ਪੁਰ, ਮੋਗਾ ਅਤੇ ਤਰਨਤਾਰਨ ਵਿੱਚ ਸਪਲਾਈ ਕਰਦੇ ਸਨ। ਸਥਾਨਕ ਲੋਕਾਂ ਅਨੁਸਾਰ ਹਰ ਰੋਜ਼ ਵਾਹਨਾਂ ਤੋਂ ਵੱਡੇ ਡੱਬੇ ਉਤਾਰੇ ਜਾਂਦੇ ਹਨ ਪਰ ਡੱਬਿਆਂ ਦੇ ਅੰਦਰ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਕਿਸੇ ਨੇ ਪੁੱਛਣ 'ਤੇ ਮੁਲਜ਼ਮ ਨੇ ਕਿਹਾ ਕਿ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ ਅਤੇ ਸਾਮਾਨ ਦੀ ਡਿਲੀਵਰੀ ਕਰਦਾ ਹੈ। 

High Court: ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ ਪੈ ਗਿਆ ਮਹਿੰਗਾ, ਹਾਈਕੋਰਟ ਨੇ ਸੁਣਾਇਆ ਫੈਸਲਾ

High Court Order: ਪੰਜਾਬ ਵਿੱਚ ਖਾੜਕੂਵਾਦ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੂੰ ਮਹਿੰਗਾ ਪੈ ਗਿਆ ਹੈ। ਇਹ ਕਾਂਸਟੇਬਲ  ਜਸਵਿੰਦਰ ਸਿੰਘ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਮਾਮਲੇ ਸਾਹਮਣੇ ਆਉਣ 'ਤੇ ਬਰਖਾਸਤ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਕੇਸ ਆਦਲਤ ਵਿੱਚ ਚਲਾ ਗਿਆ ਅਤੇ ਬਰਖਾਸਤ ਕਾਂਸਟੇਬਲ ਜਸਵਿੰਦਰ ਸਿੰਘ ਨੇ ਆਪਣੇ 'ਤੇ ਹੋਈ ਕਾਰਵਾਈ ਖਿਲਾਫ਼ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 40 ਸਾਲ ਬਾਅਦ ਵੀ ਗਰਮਖਿਆਲੀਆਂ ਨਾਲ ਨੇੜਤਾ ਦੇ ਆਧਾਰ 'ਤੇ 1984 'ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਬਰਖਾਸਤਗੀ ਦੇ ਹੁਕਮ ਨੂੰ ਬਰਕਰਾਰ ਰੱਖਿਆ ਹੈ। ਹਾਈਕੋਰਟ ਵਿੱਚ ਪੰਜਾਬ ਸਰਕਾਰ ਨੇ ਇਲਜ਼ਾਮ ਲਾਇਆ ਕਿ ਅਨੁਸਾਰ ਕਾਂਸਟੇਬਲ ਨੇ ਖਾੜਕੂਵਾਦ ਦੇ ਸਮੇਂ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲੇ ਤੋਂ ਦੋ ਪਿਸਤੌਲ ਲਏ ਸਨ, ਜਿਨ੍ਹਾਂ ਵਿੱਚੋਂ ਇੱਕ ਕਿਸੇ ਗਰਮਖਿਆਲੀ ਨੂੰ ਦਿੱਤਾ ਸੀ ਅਤੇ ਦੂਜਾ ਨਹਿਰ ਵਿੱਚ ਸੁੱਟ ਦਿੱਤਾ ਸੀ।

ਪਿਛੋਕੜ

Punjab Breaking News Live 13 June 2024: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਦੁਪਹਿਰ 3 ਵਜੇ ਤੋਂ ਬਾਅਦ  ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੈਂਬਰ ਹਾਜ਼ਰ ਹੋਣਗੇ। ਚੋਣ ਨਤੀਜਿਆਂ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਮੀਟਿੰਗ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਚੋਣ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਪਾਰਟੀ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੇਸ਼ 'ਚ ਚੱਲ ਰਹੇ ਸਿਆਸੀ ਹਾਲਾਤ 'ਤੇ ਵੀ ਚਰਚਾ ਹੋਵੇਗੀ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ।


Core Committee: ਚੋਣਾਂ 'ਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ


ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ ਜਾਰੀ


Punjab Weather Update: ਪੰਜਾਬ 'ਚ ਲੋਕਾਂ ਨੂੰ ਹਾਲੇ ਗਰਮੀ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਮੌਸਮ ਵਿਭਾਗ ਨੇ ਲੂ ਅਤੇ ਗਰਮੀ ਦੇ ਲਈ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਹਾਲਾਂਕਿ ਗਰਮੀ ਦਾ ਅਸਰ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ 'ਤੇ ਨਜ਼ਰ ਆਉਣ ਲੱਗ ਪਿਆ ਹੈ। ਹਰ ਚੀਜ਼ ਦੀਆਂ ਕੀਮਤਾਂ ਵੱਧ ਗਈਆਂ ਹਨ।


47 ਤੋਂ ਪਾਰ ਪਹੁੰਚਿਆ ਪਾਰਾ, 12 ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ ਜਾਰੀ, ਮੀਂਹ ਪੈਣ ਦੀ ਨਹੀਂ ਕੋਈ ਸੰਭਾਵਨਾ


ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! 


Waris Punjab De Amritpal Singh: ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹਲਾਂਕਿ ਹਾਲੇ ਤੱਕ ਪੰਜਾਬ ਸਰਕਾਰ ਨੇ ਆਰਜ਼ੀ ਰਿਹਾਈ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਪਰ ਕਾਨੂੰਨ ਮੁਤਾਬਕ ਨਵੇਂ ਚੁਣੇ ਐਮਪੀ ਨੂੰ ਸਹੁੰ ਚੁੱਕਣੀ ਹੁੰਦੀ ਹੈ। ਜਿਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਆਉਣਾ ਪਵੇਗਾ। ਕਿਉਂਕਿ ਲੋਕ ਸਭਾ ਦਾ ਸੈਸ਼ਨ ਵੀ ਸ਼ੁਰੂ ਹੋਣ ਵਾਲਾ ਹੈ। 


Waris Punjab De: ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! ਮਿਲੇਗੀ ਆਰਜ਼ੀ ਰਿਹਾਈ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.