Amritpal Singh:  ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ  5 ਜੁਲਾਈ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 5 ਜੁਲਾਈ ਦੀ ਸਵੇਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਨਵੀਂ ਦਿੱਲੀ ਲਿਜਾਇਆ ਗਿਆ ਸੀ। ਫਿਲਹਾਲ ਅੰਮ੍ਰਿਤਪਾਲ ਸਿੰਘ NSA ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਹਨ। ਹਾਲਾਂਕਿ ਅੰਮ੍ਰਿਤਪਾਲ ਸਿੰਘ ਨੇ ਮਾਨਸੂਸ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।


ਜ਼ਿਕਰ ਕਰ ਦਈਏ ਕਿ ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਆਉਣਾ ਚਾਹੁੰਦੇ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।


ਦੱਸ ਦਈਏ ਕਿ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅੰਮ੍ਰਿਤਪਾਲ ਸਿੰਘ 1 ਲੱਖ 97 ਹਜ਼ਾਰ 120 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਹਰਾਇਆ ਸੀ। ਜਦੋਂ ਪੰਜਾਬ ਦੇ ਲੋਕ ਸਭਾ ਮੈਂਬਰਾਂ ਨੂੰ ਸਹੁੰ ਚੁਕਵਾਈ ਗਈ ਸੀ ਉਸ ਵੇਲੇ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਬੰਦ ਸਨ ਤੇ ਉਨ੍ਹਾਂ  ਨੂੰ ਬਾਅਦ ਵਿੱਚ ਸਪੀਕਰ ਕੋਲ ਵੱਖਰੀ ਸਹੁੰ ਚੁਕਵਾਈ ਗਈ ਹੈ ਜਿਸ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਵੱਲੋਂ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਹੈ।


ਇਹ ਵੀ ਪੜ੍ਹੋ-Punjab News: ਖਹਿਰਾ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ 'ਤੇ ਚੁੱਕੇ ਸਵਾਲ, ਫਰਜ਼ੀ ਰਿਕਵਰੀ ਦਾ ਸ਼ੱਕ ਜਤਾਕੇ ਪਰਿਵਾਰ ਨੂੰ ਬਦਨਾਮ ਕਰਨ ਦੀ ਦੱਸੀ ਸਾਜ਼ਿਸ਼


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।