ਖਾਲਿਸਤਾਨ ਸਮਰਥਕ ਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਫਿਲੌਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। 4 ਦਿਨ ਪਹਿਲਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਹੈਪੀ ਤੇ ਲਵਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਜ਼ਿਕਰ ਕਰ ਦਈਏ ਕਿ ਬੀਤੇ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ 23 ਜੁਲਾਈ ਦੀ ਤਰੀਕ ਦਿੱਤੀ ਸੀ ਪਰ ਮੰਗਲਵਾਰ ਨੂੰ ਲਵਪ੍ਰੀਤ ਸਿੰਘ ਅਤੇ ਹੈਪੀ ਦੀ ਜ਼ਮਾਨਤ ਦੀ ਸੁਣਵਾਈ ਪੂਰੀ ਨਹੀਂ ਹੋ ਸਕੀ ਸੀ। ਅੱਜ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸੁਣਵਾਈ ਹੋਈ ਜਿਸ ਤੋਂ ਬਾਅਦ ਅਦਾਲਤ ਨੇ ਹੈਪੀ ਨੂੰ ਜ਼ਮਾਨਤ ਦੇ ਦਿੱਤੀ ਹੈ।
ਦੱਸ ਦਈਏ ਕਿ ਹਰਪ੍ਰੀਤ ਅਤੇ ਲਵਪ੍ਰੀਤ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਪੁਲਿਸ ਵੱਲੋਂ ਉਸ ਦੇ ਮੁਵੱਕਲਾਂ ਖਿਲਾਫ਼, ਜੋ ਤੱਥ ਪੇਸ਼ ਕੀਤੇ ਗਏ ਹਨ, ਉਨ੍ਹਾਂ ਦਾ ਕੋਈ ਮੂੰਹ-ਸਿਰ ਨਹੀਂ ਹੈ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ 'ਚ ਸੁਣਵਾਈ ਕਰਦਿਆਂ ਜ਼ਮਾਨਤ ਅਰਜੀ ਮਨਜ਼ੂਰ ਕਰ ਲਈ। ਹਾਲਾਂਕਿ, ਹਰਪ੍ਰੀਤ ਸਿੰਘ ਦੇ ਵਕੀਲ ਨੇ ਕਿਹਾ ਕਿ ਜ਼ਮਾਨਤ ਲਈ ਅਦਾਲਤ ਵੱਲੋਂ ਕੁੱਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ।
ਯਾਦ ਕਰਵਾ ਦਈਏ ਕਿ ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਨੇ ਹਰਪ੍ਰੀਤ ਦੀ ਗ੍ਰਿਫਤਾਰੀ 'ਤੇ ਕਿਹਾ ਸੀ ਕਿ ਪੁਲਿਸ ਨੇ ਸਿਆਸੀ ਦਬਾਅ ਹੇਠ ਝੂਠਾ ਕੇਸ ਦਰਜ ਕੀਤਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਪਾਲ ਦੀ ਦੇਖ ਰੇਖ ਹੇਠ ਬਣਾਈ ਜਾ ਰਹੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।