ਮਜੀਠੀਆ ਝੂਠ ਬੋਲਕੇ ਕਰ ਰਿਹਾ 'ਭਾਈ ਸਾਬ੍ਹ' ਦੀ ਕਿਰਦਾਰਕੁਸ਼ੀ, 2027 'ਚ ਅੰਮ੍ਰਿਤਪਾਲ ਦੀ ਬਣੇਗੀ ਸਰਕਾਰ, ਜੇਲ੍ਹੋਂ ਬਾਹਰ ਆਕੇ ਬਾਜੇਕੇ ਦਾ ਵੱਡਾ ਬਿਆਨ
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਮਜੀਠੀਆ ਦੇ ਬਿਆਨਾਂ ਤੋਂ ਗੁਰੇਜ਼ ਕਰਨ ਇਹ ਪੂਰਾ ਝੂਠ ਬੋਲਦਾ ਹੈ।
Punjab News: ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਮੈਡੀਕਲ ਜਾਂਚ ਲਈ ਲਿਆਂਦਾ ਗਿਆ। ਇਸ ਮੌਕੇ ਬਾਜੇਕੇ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਨੌਜਵਾਨਾਂ ਨੂੰ ਗੁਰੂ ਦੇ ਲੜ ਲੱਗਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ ਤੋਂ ਦੂਰ ਰਹਿਣ ਦੀ ਗੱਲ ਕਹੀ ਹੈ। ਬਾਜਾਕੇ ਨੇ ਕਿਹਾ ਕਿ ਮਜੀਠੀਆ, ਅੰਮ੍ਰਿਤਪਾਲ ਸਿੰਘ ਦੀ ਕਿਰਾਦਾਰਕੁਸ਼ੀ ਕਰ ਰਿਹਾ ਹੈ।
ਦਰਅਸਲ ਜੇਲ੍ਹ ਦੇ ਡਾਕਟਰਾਂ ਨੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਦੰਦਾਂ ਦੀ ਸਮੱਸਿਆ ਦੱਸੀ ਸੀ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਭੇਜਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਮਜੀਠੀਆ ਦੇ ਬਿਆਨਾਂ ਤੋਂ ਗੁਰੇਜ਼ ਕਰਨ ਇਹ ਪੂਰਾ ਝੂਠ ਬੋਲਦਾ ਹੈ।
ਉਸ ਨੇ ਕਿਹਾ ਕਿ ਮਜੀਠੀਆ ਭਾਈ ਸਾਬ੍ਹ (ਅੰਮ੍ਰਿਤਪਾਲ ਸਿੰਘ) ਨੂੰ ਲੈ ਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਕਰ ਰਿਹਾ ਹੈ। ਬਾਜੇਕੇ ਨੇ ਇਸ ਮੌਕੇ ਕਿਹਾ ਕਿ ਮਜੀਠੀਆ ਨੂੰ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਜੇ ਇਲਾਜ ਲਈ ਪੈਸੇ ਨਹੀਂ ਹੋਣਗੇ ਤਾਂ ਉਹ ਚੈੱਕ ਕੱਟ ਕੇ ਦੇ ਦੇਣਗੇ। ਇਸ ਮੌਕੇ ਬਾਜੇਕੇ ਨੇ ਕਿਹਾ ਕਿ ਨੌਜਵਾਨਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਦੇ ਸੁਨੇਹਾ ਦਿੱਤਾ ਤੇ ਕਿਹਾ ਕਿ 2027 ਵਿੱਚ ਬਹੁਮਤ ਨਾਲ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਬਣਾਈ ਜਾਵੇਗੀ।
ਜ਼ਿਕਰ ਕਰ ਦਈਏ ਕਿ ਪਿਛਲੇ ਦਿਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਠਿੰਡਾ ਸੈਂਟਰਲ ਜੇਲ੍ਹ 'ਚ ਸ਼ਿਫਟ ਕੀਤੇ ਗਏ 'ਵਾਰਿਸ ਪੰਜਾਬ ਦੇ' ਸੰਗਠਨ ਦੇ ਆਗੂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਸੋਮਵਾਰ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਮੈਡੀਕਲ ਜਾਂਚ ਲਈ ਲਿਆਂਦਾ ਗਿਆ। ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਮੈਡੀਕਲ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ , ਜਿੱਥੇ ਉਸ ਦੀਆਂ ਵੱਖ-ਵੱਖ ਜਾਂਚਾਂ ਕੀਤੀਆਂ ਗਈਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















