ਅੰਮ੍ਰਿਤਪਾਲ ਸਿੰਘ ਦੀ ਪਾਰਟੀ ਲੜੇਗੀ SGPC ਚੋਣਾਂ, ਕਿਹਾ- ਕਿਸੇ ਵੀ ਧੜੇ ਨਾਲ ਨਹੀਂ ਕਰਾਂਗੇ ਸਮਝੌਤਾ, ਪੰਜਾਬ ‘ਚ ਲੜਾਂਗੇ ਸਾਰੀਆਂ ਸੀਟਾਂ ‘ਤੇ ਚੋਣ
ਉਨ੍ਹਾਂ ਵੱਲੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਵੱਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Punjab News: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਭਵਾਨੀਗੜ੍ਹ ਵਿਖੇ ਇੱਕ ਵੱਡਾ ਇਕੱਠ ਰੱਖਿਆ ਗਿਆ ਜਿਸ ਦੇ ਵਿੱਚ ਖਾਸ ਤੌਰ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਆਪਣੀ ਪਾਰਟੀ ਦੀ ਸਥਿਤੀ ਸਪੱਸਟ ਕੀਤੀ ਹੈ।
ਇਸ ਮੌਕੇ ਤਰਸੇਮ ਸਿੰਘ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਵੱਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ AKF ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਜੋ ਜਾਅਲੀ ਸੰਸਥਾ ਬਣਾਈ ਜਾ ਰਹੀ ਹੈ ਉਸ ਦਾ ਸਾਡੇ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ। ਇਸ ਤੋਂ ਬਾਅਦਦ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗੀ ਤੇ ਇਸ ਤੋਂ ਇਲਾਵਾ 2027 ਵਿੱਚ ਪੰਜਾਬ ਦੀਆਂ ਸਾਰੀਆਂ ਵਿਧਾਨ ਸੀਟਾਂ ਉੱਤੇ ਚੋਣ ਲੜੀ ਜਾਵੇਗੀ।
ਅੰਮ੍ਰਿਤਪਾਲ ਸਿੰਘ ਨੂੰ ਬਣਾਉਣਾ ਮੁੱਖ ਮੰਤਰੀ
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਦਫਤਰ ਦੇ ਉਦਘਾਟਨ ਮੌਕੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਸੀ ਕਿ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਬਣਾਉਣ ਦਾ ਇੱਕੋ ਇੱਕ ਮਕਸਦ ਹੈ ਕਿ ਪੰਥ ਦੇ ਮੁੱਦੇ ਅਤੇ ਸਿੱਖੀ ਧਰਮ ਨੂੰ ਬਚਾਉਣ ਦੇ ਲਈ ਪਾਰਟੀ ਨੂੰ ਬਲਾਕ ਦੇ ਨਾਲ ਨਾਲ ਪਿੰਡਾ ਵਿੱਚ ਵੀ ਇਕਾਈਆਂ ਬਣਾ ਕੇ ਮਜਬੂਤ ਕਰਨਾ ਅਤੇ ਹਰੇਕ ਵਰਕਰ ਨੂੰ ਆਪਣੇ ਨਾਲ ਜੋੜਨਾ ਪਾਰਟੀ ਦਾ ਮੁੱਖ ਸਿਧਾਂਤ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਨੇ ਬਹੁਤ ਉਮੀਦਾਂ ਰੱਖੀਆਂ ਸੀ ਪ੍ਰੰਤੂ ਆਮ ਆਦਮੀ ਪਾਰਟੀ ਨੇ ਉਹਨਾਂ ਉਮੀਦਾਂ ਦੇ ਉੱਪਰ ਪਾਣੀ ਫੇਰ ਦਿੱਤਾ ਹੈ। ਇਸ ਲਈ 2017 ਦੇ ਵਿੱਚ ਸਰਕਾਰ ਖਾਲਸਾ ਬਣਾਉਣਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਈਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















