Amritpal Singh Release: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪੰਜਾਬ ਵਿੱਚ ਜ਼ੋਰਾਂ 'ਤੇ ਚੱਲ ਰਿਹਾ ਹੈ। ਬੀਤੇ ਦਿਨ ਵੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਵਧਾਏ ਗਏ NSA ਦੇ ਪਿੱਛੇ ਕੀ ਗ੍ਰਾਉਂਡ ਹੈ ਉਸ 'ਤੇ ਜਵਾਬ ਮੰਗਿਆ ਸੀ ਤਾਂ ਹੁਣ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਇਕੱਤਰਤਾ ਹੋ ਰਹੀ ਹੈ।
ਇਸ ਦੀ ਜਾਣਕਾਰੀ ਐਮਪੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਖਾਤੇ ਤੋਂ ਮਿਲੀ ਹੈ। ਇਹ ਪੋਸਟਰ ਅੰਮ੍ਰਿਤਪਾਲ ਸਿੰਘ ਦੇ X ਐਕਾਉਂਟ 'ਤੇ ਜਾਰੀ ਕੀਤੀ ਗਿਆ ਹੈ । ਜਿਸ ਵਿੱਚ ਲਿਖਿਆ ਗਿਆ ਹੈ 'ਪੰਥ ਦੇ ਮੌਜ਼ੂਦਾ ਨਾਜ਼ੁੱਕ ਹਾਲਾਤਾਂ ਨੂੰ ਮੁੱਖ ਰੱਖਦਿਆਂ,ਬੰਦੀ ਸਿੰਘਾਂ ‘ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੀ ਰਿਹਾਈ ਦੇ ਲਈ ਮਿਤੀ 19 ਅਗਸਤ 2024 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 11 ਵਜੇ ਤੋਂ ਦੁਪਿਹਰੇ 3ਵਜੇ ਤੱਕ ਰੱਖੀ ਗਈ ਪੰਥਕ ਇਕੱਤਰਤਾ ਵਿੱਚ ਜ਼ਰੂਰ ਪਹੁੰਚੋ ਜੀ।
ਬਾਬਾ ਬਕਾਲਾ ਸਾਹਿਬ ਵਿੱਖੇ ਰੱਖੜ ਪੁੰਨਿਆ ਮੌਕੇ ਇਹ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ। ਜਿਸ ਵਿੱਚ ਪੰਥ ਹਿਤੈਸ਼ੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਕਿ ਉਹ ਇੱਥੇ ਪਹੁੰਚਣ ਅਤੇ ਬੰਦੀ ਸਿੰਘਾਂ ਸਮੇਤ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ