Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ 'ਤੇ ਆਧਾਰਿਤ ਕੀਤੀ ਹੈ।  ਵਿਕਰਮਜੀਤ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਗਈਆਂ ਹਨ।


 ਵਿਕਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪੀ ਹੋਈ ਸੀ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ।


 ਅਜਿਹੇ 'ਚ ਵਿਕਰਮਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਵੀ ਪਾਰਟੀ ਬਣਾਇਆ ਹੈ। ਪਟੀਸ਼ਨ 'ਤੇ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ। ਸਾਂਸਦ ਅੰਮ੍ਰਿਤਪਾਲ ਸਿੰਘ, ਪੰਜਾਬ ਚੋਣ ਕਮਿਸ਼ਨ ਦੇ ਚੋਣ ਖਰਚਾ ਅਫਸਰ, ਮੁੱਖ ਚੋਣ ਅਫਸਰ, ਖਡੂਰ ਸਾਹਿਬ ਲੋਕ ਸਭਾ ਖੇਤਰ ਦੇ ਰਿਟਰਨਿੰਗ ਅਫਸਰ ਨੂੰ ਪਾਰਟੀ ਬਣਾਇਆ ਗਿਆ ਹੈ।



ਕੀ ਕਹਿੰਦਾ ਹੈ ਰੂਲ ?


ਲੋਕ ਪ੍ਰਤੀਨਿਧੀ ਕਾਨੂੰਨ ਤਹਿਤ ਲੋਕ ਸਭਾ ਚੋਣਾਂ ਤੋਂ ਬਾਅਦ 45 ਦਿਨਾਂ ਦੇ ਅੰਦਰ ਲੋਕ ਨੁਮਾਇੰਦੇ ਦੀ ਚੋਣ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ 1975 ਦੀ ਘਟਨਾ ਰਾਹੀਂ ਯਾਦ ਕੀਤੀ ਜਾਂਦੀ ਹੈ।


1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਯੂਪੀ ਦੀ ਰਾਏਬਰੇਲੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਫਿਰ ਰਾਜਨਰਾਇਣ ਸਿੰਘ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦਿੱਤੀ। ਇਲਾਹਾਬਾਦ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਇੰਦਰਾ ਗਾਂਧੀ ਦੀ ਚੋਣ ਰੱਦ ਕਰ ਦਿੱਤੀ ਸੀ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ