Amritpal Singh: ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਹੁੰ ਚੁੱਕ ਸਮਾਗਮ ਵਿੱਚ ਦੇਰੀ ਦਾ ਮਾਮਲਾ ਹੁਣ ਅਮਰੀਕਾ ਵਿੱਚ ਉੱਠਿਆ ਹੈ। ਅਮਰੀਕਾ ਦੇ ਪ੍ਰਸਿੱਧ ਸਿੱਖ ਵਕੀਲ ਜਸਪ੍ਰੀਤ ਸਿੰਘ (Jaspreet Singh) ਨੇ ਇਸ ਮਾਮਲੇ ਵਿੱਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ (kamala harris) ਨਾਲ ਮੁਲਾਕਾਤ ਕੀਤੀ। ਜਸਪ੍ਰੀਤ ਨੇ ਕਿਹਾ ਕਿ ਇਸ ਮੀਟਿੰਗ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਜਲਦੀ ਹੀ ਕੋਈ ਹੱਲ ਕੱਢ ਲਿਆ ਜਾਵੇਗਾ।
ਇਹ ਮੀਟਿੰਗ ਕੈਲੀਫੋਰਨੀਆ ਰਾਜ ਦੇ ਲਾਸ ਏਂਜਲਸ(los angeles)ਸ਼ਹਿਰ ਵਿੱਚ ਹੋਈ। ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਇਸ ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਸਿੱਖਾਂ ਦੇ ਮੁੱਦੇ ਉਠਾਏ ਗਏ। ਜਸਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ 'ਤੇ ਬਿਲਕੁਲ ਗ਼ਲਤ ਤਰੀਕੇ ਨਾਲ ਐਨ.ਐਸ.ਏ. ਲਾਇਆ ਗਿਆ ਹੈ। ਇਹ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ ਕਿਉਂਕਿ ਇਹ ਅੰਗਰੇਜ਼ਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ 'ਤੇ ਲਗਾਇਆ ਸੀ।
NSA ਦੀ ਮਿਆਦ ਵਧਾਉਣਾ ਗ਼ਲਤ
ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਭਾਰਤੀ ਲੋਕ ਸਭਾ ਚੋਣਾਂ ਵੀ ਜਿੱਤ ਚੁੱਕਾ ਹੈ ਪਰ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਉਸ 'ਤੇ ਲਗਾਏ ਗਏ ਐਨਐਸਏ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਸੀ।
ਅੰਮ੍ਰਿਤਪਾਲ ਸਿੰਘ ਨੂੰ ਛੱਡਕੇ ਬਾਕੀਆਂ ਸਾਰਿਆਂ ਨੇ ਚੁੱਕੀ ਸਹੁੰ
ਜ਼ਿਕਰ ਕਰ ਦਈਏ ਕਿ ਪਾਰਲੀਮੈਂਟ ਵਿੱਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਸਹੁੰ ਚੁੱਕ ਲਈ ਹੈ ਪਰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਨਹੀਂ ਚੁੱਕ ਸਕੇ। ਅਹਿਮ ਗੱਲ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਆਵਾਜ਼ ਮਾਰੀ ਗਈ ਪਰ ਉਹ ਨਹੀਂ ਪਹੁੰਚ ਸਕੇ ਕਿਉਂਕਿ ਉਹ ਜੇਲ੍ਹ ਵਿੱਚ ਬੰਦ ਹਨ ਦਰਅਸਲ ਭਾਈ ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਯਾਦ ਰਹੇ NSA ਇੱਕ ਸਖਤ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਹੀ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਸਰਕਾਰ ਦੂਜੀ ਵਾਰ ਐਨਐਸਏ ਵਿੱਚ ਵਾਧਾ ਕਰ ਚੁੱਕੀ ਹੈ।