ਅੰਮ੍ਰਿਤਸਰ : ਬੀਤੀ ਸ਼ਾਮ ਚਵਿੰਡਾ ਦੇਵੀ ਚੌਕੀ ਦੇ ਮੁਲਾਜ਼ਮਾਂ ਵੱਲੋਂ ਆਕਾਸ਼ਦੀਪ ਸਿੰਘ ਨਾਮ ਦੇ ਇਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ,ਅਜੇ ਉਸ ਨੂੰ ਪੁਲੀਸ ਲੈ ਕੇ ਚੌਕੀ ਹੀ ਪੁੱਜੀ ਸੀ ਕਿ ਬਾਹਰ ਵੱਡੀ ਗਿਣਤੀ ਵਿੱਚ ਅਣਪਛਾਤੇ ਲੋਕਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਆਕਾਸ਼ਦੀਪ ਨੂੰ ਪੁਲਿਸ ਹੱਥਕੜੀ ਸਮੇਤ ਛੁਡਵਾ ਕੇ ਫ਼ਰਾਰ ਹੋ ਗਏ।
ਇਸ ਸੰਬੰਧ ਵਿਚ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦ ਪੁਲਿਸ ਪਾਰਟੀ ਤਸਕਰ ਆਕਾਸ਼ਦੀਪ ਨੂੰ ਗ੍ਰਿਫ਼ਤਾਰ ਕਰਕੇ ਚੌਕੀ ਦੇ ਬਾਹਰ ਲੈ ਕੇ ਆਈ ਤਾਂ 50-60 ਦੇ ਕਰੀਬ ਅਣਪਛਾਤੇ ਲੋਕਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਆਕਾਸ਼ਦੀਪ ਨੂੰ ਉਨ੍ਹਾਂ ਦੇ ਚੁੰਗਲ ਤੋਂ ਛੁਡਾ ਕੇ ਫਰਾਰ ਹੋ ਗਏ।
ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਦੇ ਵਿਚ ਦੋਸ਼ੀ ਆਕਾਸ਼ਦੀਪ ਦੇ ਸਾਰੇ ਰਿਸ਼ਤੇਦਾਰ ਅਤੇ ਉਸ ਦੇ ਕਰੀਬੀ ਮਿੱਤਰ ਸ਼ਾਮਲ ਸਨ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਸ ਹਮਲੇ ਤੋਂ ਬਾਅਦ ਪੁਲੀਸ ਵੱਲੋਂ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ,ਜਿਨ੍ਹਾਂ ਦੇ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ, ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਪੁਲੀਸ ਦੇ ਵੱਖ -ਵੱਖ ਥਾਣਿਆਂ 'ਚ ਮੁਕੱਦਮੇ ਦਰਜ ਹਨ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਅਤੇ ਬਹੁਤ ਜਲਦ ਹੀ ਹਮਲਾ ਕਰਨ ਵਾਲੇ ਬਾਕੀ ਦੇ ਦੋਸ਼ੀਆਂ ਅਤੇ ਤਸਕਰ ਆਕਾਸ਼ਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਅੇੈਸਪੀ ਅੇੈਮਅੇੈਸ ਅੋਲਖ ਨੇ ਦੱਸਿਆ ਕਿ ਬਾਕੀ ਮੁਲਜਮਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤੇ ਛੇਤੀ ਅਕਾਸ਼ ਸਮੇਤ ਬਾਕੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।