ਅੰਮ੍ਰਿਤਸਰ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਸਮੇਤ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਰਹਿੰਦੇ ਕੁੱਝ ਰਿਸ਼ਤੇਦਾਰ ਵੀ ਨਾਲ ਸਨ।
ਜਾਣਕਾਰੀ ਅਨੁਸਾਰ ਉਹ ਸਵੇਰੇ ਹੀ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ ਹਨ। ਇਸ ਸਮੇਂ ਉਨ੍ਹਾਂ ਕੁਝ ਸਮੇਂ ਲਈ ਗੁਰਬਾਣੀ ਕੀਰਤਨ ਦਾ ਵੀ ਆਨੰਦ ਮਾਣਿਆ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਹਵਾਈ ਅੱਡੇ ਤੋਂ ਉਨ੍ਹਾਂ ਦੇ ਸਵਾਗਤ ਤੇ ਉਨ੍ਹਾਂ ਨੂੰ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਾਂ ਪਹੁੰਚੇ ਪਰ ਕਾਂਗਰਸ ਦਾ ਕੋਈ ਵੀ ਆਗੂ ਮੌਜੂਦ ਨਹੀਂ ਸੀ।