ਪੜਚੋਲ ਕਰੋ

ਅੰਮ੍ਰਿਤਸਰ: ਛੇ ਇਲਾਕਿਆਂ 'ਚ ਕਰਫਿਊ ਤੋਂ ਬਾਅਦ ਵੀ ਕੋਰੋਨਾ ਮਰੀਜ਼ਾਂ ਦੀ ਦਰ 'ਚ ਤੇਜ਼ੀ

ਡਾ. ਹਿਮਾਸ਼ੂੰ ਨੇ ਦੱਸਿਆ ਕਿ ਇਸ ਵੇਲੇ ਸ਼ਹਿਰ ਵਿੱਚ 6 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਜਾ ਚੁੱਕੇ ਹਨ, ਜਿੱਥੇ ਕਿ ਲਗਾਤਾਰ 10 ਦਿਨ ਕਰਫਿਊ ਰਹੇਗਾ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਛੱਡ ਕੇ ਕਿਸੇ ਵੀ ਗਤੀਵਿਧੀ 'ਤੇ ਰੋਕ ਰਹੇਗੀ।

ਅੰਮ੍ਰਿਤਸਰ: ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਜ਼ਿਲ੍ਹੇ ਵਿੱਚ ਵੱਧ ਰਹੀ ਕੋਰੋਨਾ ਮਹਾਮਾਰੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹੇ 'ਚ ਰੋਜ਼ਾਨਾ ਔਸਤਨ 50 ਮਰੀਜ਼ ਹੀ ਆਉਂਦੇ ਸੀ, ਪਰ ਹੁਣ ਇਹ ਗਿਣਤੀ ਔਸਤ ਦੇ ਹਿਸਾਬ ਨਾਲ 65 ਮਰੀਜ਼ ਰੋਜ਼ਾਨਾ ਹੋਈ ਹੈ। 24 ਅਗਸਤ ਨੂੰ ਇੱਕੋ ਦਿਨ 100 ਤੋਂ ਵੱਧ ਕੋਰੋਨਾ ਪਾਜ਼ੀਟਵ ਕੇਸ ਵੀ ਜ਼ਿਲ੍ਹੇ ਵਿੱਚ ਆਏ ਹਨ, ਜੋ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਹੋ ਰਹੇ ਕੋਰੋਨਾ ਕੇਸਾਂ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਲੋਕ ਸਰਕਾਰ ਵੱਲੋਂ ਲਾਏ ਗਏ ਜ਼ਾਬਤੇ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਡਾ. ਹਿਮਾਸ਼ੂੰ ਨੇ ਦੱਸਿਆ ਕਿ ਇਸ ਵੇਲੇ ਸ਼ਹਿਰ ਵਿੱਚ 6 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਜਾ ਚੁੱਕੇ ਹਨ, ਜਿੱਥੇ ਕਿ ਲਗਾਤਾਰ 10 ਦਿਨ ਕਰਫਿਊ ਰਹੇਗਾ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਛੱਡ ਕੇ ਕਿਸੇ ਵੀ ਗਤੀਵਿਧੀ 'ਤੇ ਰੋਕ ਰਹੇਗੀ। ਉਨ੍ਹਾਂ ਦੱਸਿਆ ਕਿ ਇਨਾਂ ਇਲਾਕਿਆਂ ਵਿੱਚ ਬ੍ਰਹਮ ਨਗਰ, ਗੋਪਾਲ ਨਗਰ, ਜਵਾਹਰ ਨਗਰ, ਗਲੀ ਕੱਕਿਆਂ ਵਾਲੀ, ਸ਼ਿਮਲਾ ਮਾਰਕੀਟ ਤੇ ਕੱਟੜਾ ਬੱਘੀਆਂ ਆਦਿ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵੇਲੇ ਸਰਕਾਰ ਵੱਲੋਂ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਕਰਫਿਊ, ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਇਆ ਗਿਆ ਹੈ। ਇਸ ਵਿੱਚ ਡਾਕਟਰੀ ਸਹਾਇਤਾ, ਮੁਸਾਫਿਰਾਂ ਤੇ ਵਸਤੂਆਂ ਦੀ ਗਤੀਵਿਧੀਆ ਆਦਿ ਦੀ ਇਜਾਜ਼ਤ ਹੈ, ਪਰ ਗੈਰ ਜ਼ਰੂਰੀ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਰੋਕ ਰਹੇਗੀ। ਇਸੇ ਤਰ੍ਹਾਂ ਰੋਜ਼ਾਨਾ 50 ਫੀਸਦੀ ਦੁਕਾਨਾਂ ਹੀ ਖੋਲ੍ਹੀਆਂ ਜਾ ਰਹੀਆਂ ਹਨ। ਚਾਰ ਪਹੀਆ ਵਾਹਨਾਂ 'ਤੇ ਤਿੰਨ ਸਵਾਰੀਆਂ ਤੇ ਬੱਸਾਂ 50 ਫੀਸਦੀ ਸੀਟਾਂ ਨਾਲ ਹੀ ਚੱਲ ਸਕਦੀਆਂ ਹਨ। ਇਸੇ ਤਰ੍ਹਾਂ ਸਰਕਾਰੀ ਤੇ ਨਿੱਜੀ ਦਫਤਰ 50 ਫੀਸਦੀ ਸਟਾਫ ਨਾਲ ਚਲਾਉਣ ਦੇ ਹੁਕਮ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲ੍ਹੇ ਵਿਚ ਹਰੇਕ ਤਰ੍ਹਾਂ ਦੇ ਇਕੱਠ 'ਤੇ ਪੂਰੀ ਤਰਾਂ ਰੋਕ ਲਾਈ ਜਾ ਚੁੱਕੀ ਹੈ। ਵਿਆਹ ਸਮਾਗਮਾਂ 'ਚ ਸਿਰਫ 30 ਲੋਕ ਤੇ ਅੰਤਿਮ ਸੰਸਕਾਰ ਮੌਕੇ ਕੇਵਲ 20 ਲੋਕਾਂ ਦੀ ਇਜਾਜ਼ਤ ਹੈ। ਇਸ ਦੇ ਨਾਲ ਹੀ ਹਿਮਾਸ਼ੂੰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਕੋਰੋਨਾ ਦੇ ਪ੍ਰਕੋਪ ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ, ਇਸੇ ਵਿੱਚ ਉਨਾਂ ਦੀ ਅਤੇ ਉਨਾਂ ਦੇ ਪਰਿਵਾਰ ਦੀ ਭਲਾਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget