ਪੜਚੋਲ ਕਰੋ

Amritsar Night Curfew: ਅੰਮ੍ਰਿਤਸਰ ਪ੍ਰਸਾਸ਼ਨ ਵਲੋਂ ਕੋਰੋਨਾ ਸਬੰਧੀ ਨਵੀਂ ਹਿਦਾਇਤਾਂ ਜਾਰੀ, ਜਾਣੋ ਕਿੰਨ੍ਹਾਂ ਨੂੰ ਦਿੱਤੀ ਗਈ ਕੀ-ਕੀ ਛੂਟ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਵਾਈ, ਰੇਲ ਗੱਡੀਆਂ ਅਤੇ ਬੱਸਾਂ ਆਦਿ ਵਿੱਚ ਯਾਤਰਾ ਕਰਨ ਵਾਲੀਆਂ ਸਵਾਰੀਆਂ ਨੂੰ ਇਸ ਕਰਫਿਊ ਦੌਰਾਨ ਛੂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਹੋਣ ਵਾਲੇ ਉਸਾਰੀ ਕਾਰਜਾਂ ਨੂੰ ਵੀ ਛੂਟ ਦਿੱਤੀ ਗਈ ਹੈ।

ਅੰਮ੍ਰਿਤਸਰ: ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਹੋਰ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਨਵੇਂ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ 30 ਅਪ੍ਰੈਲ 2021 ਤੱਕ ਸ਼ਾਮ ਨੂੰ 6 ਵਜੇ ਤੋਂ ਬਾਅਦ ਕੀਤੇ ਜਾਂਦੇ ਵਿਆਹ ਸਮਾਗਮਾਂ ਵਿੱਚ 20 ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਕਰਫਿਊ ਪਾਸ ਪ੍ਰਾਪਤ ਕਰਨਾ ਜਰੂਰੀ ਹੋਵੇਗਾ ਅਤੇ  ਵਿਆਹ ਸਮਾਗਮ ਦੀ ਸਮਾਪਤੀ ਦਾ ਸਮਾਂ ਰਾਤ 9 ਵਜੇ ਤੱਕ ਹੋਵੇਗਾ।

ਇਸ ਦੇ ਨਾਲ ਹੀ ਇਨ੍ਹਾਂ ਹੁਕਮਾਂ ਤਹਿਤ ਮਾਲਜ਼ ਅਤੇ ਮਲਟੀਪਲੈਕਸ ਆਦਿ ਵਿੱਚ ਸਥਿਤ ਦੁਕਾਨਾਂ ਸਮੇਤ ਸਾਰੀਆਂ ਦੁਕਾਨਾਂ ਰੋਜ਼ਾਨਾ ਸ਼ਾਮ 5 ਵਜੇ ਬੰਦ ਕਰਨੀਆਂ ਲਾਜ਼ਮੀ ਹੋਣਗੀਆਂ ਪਰ ਹੋਮ ਡਲੀਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਰਾਤ ਦਾ ਕਰਫਿਊ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ, ਜੋ ਕਰਫਿਊ ਸਮਾਂ ਪਹਿਲਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਹੁਣ ਨਵੇਂ ਹੁਕਮਾਂ ਮੁਤਾਬਕ ਰੋਜ਼ਾਨਾ ਸ਼ਾਮ 6 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਕਰ ਦਿੱਤਾ ਗਿਆ ਹੈ।

ਨਾਲ ਹੀ ਹਫ਼ਤਾਵਾਰੀ ਕਰਫਿਊ ਦਾ ਸਮਾਂ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ ਪਰ ਜ਼ਰੂਰੀ ਗਤੀਵਿਧੀਆਂ ਨੂੰ ਇਸ ਕਰਫਿਊ ਤੋਂ ਛੂਟ ਰਹੇਗੀ। ਸਾਰੇ ਪ੍ਰਾਈਵੇਟ ਦਫ਼ਤਰ ਸਮੇਤ ਸਰਵਿਸ ਇੰਡਸਟਰੀ ਨੂੰ ਸਿਰਫ਼ ਘਰ ਤੋਂ ਹੀ ਕੰਮ ਕਰਨ ਦੀ ਪ੍ਰਵਾਨਗੀ ਹੋਵੇਗੀ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੋਵਿਡ ਦੌਰਾਨ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਕੁਝ ਜ਼ਰੂਰੀ ਸੇਵਾਵਾਂ ਵਿੱਚ ਛੂਟ ਦਿੱਤੀ ਗਈ ਹੈ ਜਿਨ੍ਹਾਂ ਵਿੱਚ ਕੈਮਿਸਟ ਦੀਆਂ ਦੁਕਾਨਾਂ ਅਤੇ ਹੋਰ ਜ਼ਰੂਰੀ ਵਸਤਾਂ ਜਿਵੇਂ ਦੁੱਧ, ਡੇਅਰੀ ਪ੍ਰੋਡਕਟਸ, ਸਬਜ਼ੀਆਂ ਅਤੇ ਫਲ ਆਦਿ ਦੀਆਂ ਵਿਕਰੀ ਸੇਵਾਵਾਂ ਨੂੰ ਇਸ ਕਰਫਿਊ ਦੌਰਾਨ ਛੂਟ ਹੋਵੇਗੀ। ਇਸ ਤੋਂ ਇਲਾਵਾ ਉਤਪਾਦਨ ਨਾਲ ਸਬੰਧਤ ਉਦਯੋਗ ਅਤੇ ਇਸ ਸਮਾਨ ਦੀ ਢੋਆ ਢੁਆਈ ਲਈ ਕਾਰਜਸ਼ੀਲ ਮੁਲਾਜ਼ਮਾਂ ਜਾਂ ਲੇਬਰ ਨੂੰ ਆਉਣ ਜਾਣ ਦੀ ਇਜਾਜ਼ਤ ਹੋਵੇਗੀ ਪਰ ਸਬੰਧਤ ਉਦਯੋਗ ਅਜਿਹੇ ਮੁਲਾਜ਼ਮਾਂ ਤੇ ਮਜ਼ਦੂਰਾਂ ਨੂੰ ਇਸ ਮੰਤਵ ਲਈ ਲੋੜੀਂਦਾ ਪ੍ਰਵਾਨਗੀ ਪੱਤਰ ਜਾਰੀ ਕਰੇਗਾ।

ਕਣਕ ਦੇ ਖਰੀਦ ਕਾਰਜਾਂ ਦੇ ਨਾਲ ਨਾਲ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਸੇਵਾਵਾਂ, ਈ-ਕਾਮਰਸ ਅਤੇ ਸਾਰੀਆਂ ਵਸਤਾਂ ਦੀ ਆਵਾਜਾਈ ਤੋਂ ਇਲਾਵਾ ਲੋਕਾਂ ਦੀ ਸੁਵਿਧਾ ਲਈ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਨੂੰ ਕਰਫਿਊ ਦੌਰਾਨ ਛੂਟ ਦਿੱਤੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕੀਤੀ ਹੈ ਕਿ ਕੋਵਿਡ ਤੋਂ ਬਚਾਅ ਲਈ ਜਾਰੀ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਾ ਯਕੀਨੀ ਬਣਾਇਆ ਜਾਵੇ, ਘੱਟੋ-ਘੱਟ 6 ਫੁੱਟ ਦੀ ਦੂਰੀ, ਬਾਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਇੱਕਠ ਨੂੰ ਕੰਟਰੋਲ ‘ਚ ਰੱਖਣਾ, ਮਾਸਕ ਪਾ ਕੇ ਰੱਖਣਾ ਤੇ ਜਨਤਕ ਥਾਵਾਂ ‘ਤੇ ਨਾ ਥੁੱਕਣਾ ਅਦਿ ਨੂੰ ਲਾਗੂ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਸਜ਼ਾਯੋਗ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਈ.ਪੀ.ਸੀ. (ਭਾਰਤੀ ਦੰਡਾਵਲੀ) ਦੀ ਧਾਰਾ 188 ਅਧੀਨ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋCovishield Vaccine Price: ਕੋੋਵੀਸ਼ਿਲਡ ਟੀਕਾ ਹੋਇਆ ਸਸਤਾ, ਕੀਮਤ 'ਚ 25 ਪ੍ਰਤੀਸ਼ਤ ਕਮੀ! ਜਾਣੋ ਨਵੀਂ ਕੀਮਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget