ਪੜਚੋਲ ਕਰੋ

ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ 'ਚ ਹੋਵੇਗਾ ਇਜ਼ਾਫਾ, ਇਨ੍ਹਾਂ ਦੇਸ਼ਾਂ ਨੂੰ ਸਿੱਧੇ ਉੱਡਣਗੇ ਜਹਾਜ਼

ਏਅਰ ਇੰਡੀਆਂ ਨੇ ਅਸਥਾਈ ਹਵਾਈ ਸਮਝੌਤਿਆਂ ਦੇ ਤਹਿਤ, ਬਰਮਿੰਘਮ ਅਤੇ ਲੰਡਨ ਹੀਥਰੋ ਹਵਾਈ ਅੱਡੇ ਲਈ ਅਕਤੂਬਰ 2021 ਦੇ ਅੰਤ ਤੱਕ 1 ਹਫਤਾਵਾਰੀ ਉਡਾਣ ਲਈ ਬੁਕਿੰਗ ਖੋਲ੍ਹ ਦਿੱਤੀ ਹੈ।

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਉਡਾਣਾਂ ਅਤੇ ਯਾਤਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਆਉਣ ਵਾਲੇ ਗਰਮੀਆਂ ਦੇ ਮੌਸਮ ਵਿੱਚ 29 ਮਾਰਚ ਤੋਂ ਇਹ 8 ਅੰਤਰਰਾਸ਼ਟਰੀ ਅਤੇ 13 ਘਰੇਲ ਹਵਾਈ ਅੱਡਿਆਂ ਨਾਲ ਜੁੜ ਜਾਵੇਗਾ। ਏਅਰ ਲਾਈਨ ਦੇ ਖੇਤਰ ਵਿਚ ਗਰਮੀਆਂ ਦਾ ਮੌਸਮ 29 ਮਾਰਚ ਤੋਂ ਸ਼ੁਰੂ ਹੁੰਦਾ ਹੈ।

ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਲਾ ਨੇ ਕਿਹਾ ਕਿ ਇਨ੍ਹਾਂ ਉਡਾਣਾਂ ਦੀ ਗਿਣਤੀ ਵਧਣ ਨਾਲ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਹੋਣ ਵਾਲੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ 'ਤੇ ਆਉਣ ਵਾਲੀ ਸੰਗਤ ਨੂੰ ਅੰਮ੍ਰਿਤਸਰ ਪਹੰਚਣ ਵਿੱਚ ਬਹੁਤ ਸਹੂਲਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਏਅਰਲਾਈਨਜ਼ ਵੱਲੋਂ ਆਪਣੀ ਵੈਬਸਾਈਟ 'ਤੇ ਜਾਰੀ ਕੀਤੀ ਸਮਾਂ ਸੂਚੀ ਅਨੁਸਾਰ, ਇਹ ਪਹਿਲੀ ਵਾਰ ਹੈ ਕਿ ਹੁਣ ਅੰਮ੍ਰਿਤਸਰ ਦਾ ਹਵਾਈ ਅੱਡਾ, ਏਅਰ ਇੰਡੀਆ ਦੁਆਰਾ ਯੂਰਪ ਦੇ ਤਿੰਨ ਹਵਾਈ ਅੱਡੇ ਲੰਡਨ, ਬਰਮਿੰਘਮ, ਰੋਮ ਅਤੇ ਹੋਰਨਾਂ ਨਿੱਜੀ ਏਅਰਲਾਈਨਜ਼ ਦੁਆਰਾ ਯੂਏਈ ਦੇ ਚਾਰ ਹਵਾਈ ਅੱਡਿਆਂ ਨਾਲ ਸਿੱਧਾ ਜੁੜ ਗਿਆ ਹੈ।

ਏਅਰ ਇੰਡੀਆਂ ਨੇ ਅਸਥਾਈ ਹਵਾਈ ਸਮਝੌਤਿਆਂ ਦੇ ਤਹਿਤ, ਬਰਮਿੰਘਮ ਅਤੇ ਲੰਡਨ ਹੀਥਰੋ ਹਵਾਈ ਅੱਡੇ ਲਈ ਅਕਤੂਬਰ 2021 ਦੇ ਅੰਤ ਤੱਕ 1 ਹਫਤਾਵਾਰੀ ਉਡਾਣ ਲਈ ਬੁਕਿੰਗ ਖੋਲ੍ਹ ਦਿੱਤੀ ਹੈ। ਯੂਕੇ ਵਿੱਚ ਫੈਲੇ ਨਵੇਂ ਵਾਇਰਸ ਕਾਰਨ ਇਸ ਸਮੇਂ ਏਅਰ ਲਾਈਨਾਂ ਨੂੰ ਸਿਰਫ ਦਿੱਲੀ, ਮੁੰਬਈ ਅਤੇ ਬੰਗਲੁਰੂ ਤੋਂ ਲੰਦਨ ਲਈ ਉਡਾਣਾਂ ਭਰਨ ਦੀ ਆਗਿਆ ਹੈ।

ਗੁਮਟਾਲਾ ਅਨੁਸਾਰ ਏਅਰ ਇੰਡੀਆ ਨੇ ਆਪਣੀ ਹਫਤੇ ਵਿੱਚ ਇਕ ਦਿਨ ਚੱਲਣ ਵਾਲੀ ਅੰਮ੍ਰਿਤਸਰ-ਰੋਮ ਸਿੱਧੀ ਉਡਾਣ ਦੀ ਬੁਕਿੰਗ ਮਈ, 2021 ਦੇ ਅੰਤ ਤੱਕ ਅਤੇ ਅੰਮ੍ਰਿਤਸਰ-ਦੁਬਈ ਦਰਮਿਆਨ ਚੱਲਣ ਵਾਲੀਆਂ ਦੋ ਹਫਤਾਵਾਰੀ ਉਡਾਣਾਂ ਨੂੰ ਅਕਤੂਬਰ, 2021 ਦੇ ਅੰਤ ਤੱਕ ਖੋਲ ਦਿੱਤਾ ਹੈ। ਆਬੂਧਾਬੀ ਲਈ ਵੀ ਏਅਰ ਇੰਡੀਆਂ ਵੱਲੋਂ ਹਫਤੇ ਵਿੱਚ ਇਕ ਉਡਾਣ ਚਲਾਈ ਜਾਵੇਗੀ।ਭਾਰਤ ਦੀ ਘੱਟ ਕਿਰਾਏ ਵਾਲੀ ਏਅਰਲਾਈਨ ਇੰਡੀਗੋ ਵੀ ਹਫਤੇ ਵਿਚ ਸ਼ਾਰਜਾਹ ਲਈ ਛੇ, ਆਬੂਧਾਬੀ ਲਈ ਇਕ ਅਤੇ ਦੁਬਈ ਲਈ ਤਿੰਨ ਉਡਾਣਾਂ ਦਾ ਸੰਚਾਲਨ ਕਰੇਗੀ।

ਸਪਾਈਸਜੈੱਟ ਵੱਲੋਂ ਵੀ ਅਪ੍ਰੈਲ ਮਹੀਨੇ ਦੇ ਅੰਤ ਤੱਕ ਰਸ-ਅਲ-ਖੈਮਾਹ ਲਈ ਪੰਜ ਹਫਤਾਵਾਰੀ ਸਿੱਧੀਆਂ ਉਡਾਣਾਂ ਅਤੇ ਮਈ ਮਹੀਨੇ ਤੋਂ ਦੁਬਈ ਲਈ ਸਿੱਧੀਆਂ ਉਡਾਣਾਂ ਚਲਾਈਆਂ ਜਾਣਗੀਆਂ। ਏਅਰ ਇੰਡੀਆਂ ਐਕਸਪ੍ਰੈਸ ਵੀ ਇੱਥੋਂ ਰੋਜਾਨਾਂ ਦੁਬਈ ਲਈ ਉਡਾਣਾਂ ਜਾਰੀ ਰੱਖੇਗੀ ਅਤੇ ਹਫਤੇ ਵਿੱਚ ਇਕ ਦਿਨ ਆਬੂਧਾਬੀ ਲਈ ਵੀ ਉਡਾਣ ਭਰੇਗੀ।

ਕਤਰ ਏਅਰਵੇਜ਼ ਦੀਆਂ ਵੀ ਦੋਹਾ ਲਈ ਤਿੰਨ ਹਫਤਾਵਾਰੀ ਸਿੱਧੀਆਂ ਉਡਾਣਾਂ ਜਾਰੀ ਰਹਿਣਗੀਆਂ ਅਤੇ ਉਸ ਵੱਲੋਂ ਭਾਰਤ ਨਾਲ ਅਸਥਾਈ ਹਵਾਈ ਸਮਝੋਤਿਆਂ ਤਹਿਤ ਯਾਤਰੀਆਂ ਨੂੰ ਹੋਰਨਾਂ ਮੁਲਕਾਂ ਨਾਲ ਵੀ ਜੋੜਿਆ ਜਾ ਰਿਹਾ ਹੈ।

ਇੰਡੀਗੋ ਅਪ੍ਰੈਲ ਦੇ ਮਹੀਨੇ ਵਿੱਚ ਅੰਮ੍ਰਿਤਸਰ ਤੋਂ ਗੋਆ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰ ਰਹੀ ਹੈ। ਇਸ ਰੂਟ ਦੇ ਸ਼ੁਰੂ ਹੋਣ ਨਾਲ, ਅੰਮ੍ਰਿਤਸਰ ਭਾਰਤ ਦੇ 13 ਘਰੇਲੂ ਹਵਾਈ ਅੱਡਿਆਂ, ਦਿੱਲੀ, ਮੁੰਬਈ, ਸ੍ਰੀਨਗਰ ਨਾਂਦੇੜ, ਪਟਨਾ, ਜੈਪੁਰ, ਕੋਲਕਤਾ, ਅਹਿਮਦਾਬਾਦ, ਬੰਗਲੋਰ, ਗੋਆ, ਹੈਦਰਾਬਾਦ, ਚੇਨਈ, ਗੁਵਾਹਾਟੀ ਨਾਲ ਜੁੜ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
Embed widget