Punjab News: ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਕੱਲ੍ਹ ਤੋਂ ਅੰਮ੍ਰਿਤਸਰ ਤੇ ਤਰਨਤਾਰਨ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ ਖੁੱਲ੍ਹਣ ਜਾ ਰਹੇ ਹਨ। ਕੱਲ੍ਹ ਆਮ ਦਿਨਾਂ ਦੀ ਤਰ੍ਹਾਂ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ ਵਿੱਦਿਅਕ ਅਦਾਰੇ ਖੁੱਲ੍ਹਣਗੇ।
ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਹੈ, ਉੱਥੇ ਹੀ ਅੱਜ ਅੰਮ੍ਰਿਤਸਰ ਵਿੱਚ 8 ਵਜੇ ਬਲੈਕਆਊਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰ ਕਰ ਦਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਾਹੌਲ ਤਣਾਅਪੁਰਨ ਹੋਣ ਕਰਕੇ ਬੱਚਿਆਂ ਨੂੰ ਸਕੂਲਾਂ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਪ੍ਰਸ਼ਾਸਨ ਨੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਾਉਣ ਦਾ ਹੁਕਮ ਦਿੱਤਾ ਸੀ। ਉੱਥੇ ਹੀ ਜਦੋਂ ਹੁਣ ਦੋਹਾਂ ਦੇਸ਼ਾਂ ਦਰਮਿਆਨ ਮਾਹੌਲ ਸੁਖਾਲਾ ਹੋ ਗਿਆ ਹੈ ਤਾਂ ਪ੍ਰਸ਼ਾਸਨ ਨੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ।