ਪੜਚੋਲ ਕਰੋ

ਜੂਨ ਚੁਰਾਸੀ: ਅੰਮ੍ਰਿਤਸਰ ਬੰਦ ਦਾ ਐਲਾਨ, ਸੁਰੱਖਿਆ ਏਜੰਸੀਆਂ ਚੌਕਸ

1984 ਵਿੱਚ ਭਾਰਤੀ ਫੌਜ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਹਮਲੇ ਦੀ ਵਰ੍ਹੇਗੰਢ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਿੱਖ ਜਥੇਬੰਦੀਆਂ ਵੀ ਆਪਣੇ ਕਾਰਕੁਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਾਲੀ ਕਾਰਵਾਈ ਨਾ ਕਰਨ ਦੀ ਨਸੀਹਤ ਦੇ ਰਹੀਆਂ ਹਨ। ਇਸ ਵਾਰ ਵੱਖ-ਵੱਖ ਧਿਰਾਂ ਵੱਲੋਂ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਵਿੱਚ ਰੋਸ ਮਾਰਚ, ਬੰਦ ਤੇ ਅਰਦਾਸ ਸਮਾਗਮ ਸ਼ਾਮਲ ਹਨ।

ਅੰਮ੍ਰਿਤਸਰ: 1984 ਵਿੱਚ ਭਾਰਤੀ ਫੌਜ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਹਮਲੇ ਦੀ ਵਰ੍ਹੇਗੰਢ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਿੱਖ ਜਥੇਬੰਦੀਆਂ ਵੀ ਆਪਣੇ ਕਾਰਕੁਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਾਲੀ ਕਾਰਵਾਈ ਨਾ ਕਰਨ ਦੀ ਨਸੀਹਤ ਦੇ ਰਹੀਆਂ ਹਨ। ਇਸ ਵਾਰ ਵੱਖ-ਵੱਖ ਧਿਰਾਂ ਵੱਲੋਂ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਵਿੱਚ ਰੋਸ ਮਾਰਚ, ਬੰਦ ਤੇ ਅਰਦਾਸ ਸਮਾਗਮ ਸ਼ਾਮਲ ਹਨ। ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਹਫ਼ਤੇ ਦੌਰਾਨ ਪੰਜ ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਤੇ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਤਹਿਤ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਪੰਜ ਜੂਨ ਦੀ ਸ਼ਾਮ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਾਰਚ ਰਣਜੀਤ ਐਵੇਨਿਊ ਬੀ ਬਲਾਕ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦਾ ਹੋਇਆ ਦੇਰ ਸ਼ਾਮ ਨੂੰ ਅਕਾਲ ਤਖ਼ਤ ਪੁੱਜ ਕੇ ਸਮਾਪਤ ਹੋਵੇਗਾ, ਜਿੱਥੇ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਕੀਤੀ ਜਾਵੇਗੀ। ਅਗਲੇ ਦਿਨ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀ ਇਸ ਪੀੜ ਨੂੰ ਮਹਿਸੂਸ ਕਰਦਿਆਂ ਆਪੋ-ਆਪਣੇ ਕਾਰੋਬਾਰ ਬੰਦ ਰੱਖ ਕੇ ਸਹਿਯੋਗ ਦਿੱਤਾ ਜਾਵੇ। ਇਸ ਸਬੰਧੀ ਦਲ ਖ਼ਾਲਸਾ ਦੇ ਕਾਰਕੁਨਾਂ ਵੱਲੋਂ ਬੀਤੇ ਕੱਲ੍ਹ ਤੋਂ ਹੀ ਸ਼ਹਿਰ ਵਿੱਚ ਵਪਾਰੀਆਂ, ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸ਼ਹਿਰ ਵਿਚ 6 ਜੂਨ ਦੇ ਬੰਦ ਸਬੰਧੀ ਪੋਸਟਰ ਤੇ ਸਟਿੱਕਰ ਵੀ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਸਿਰਫ਼ ਬੰਦ ਦੀ ਅਪੀਲ ਕੀਤੀ ਹੈ ਪਰ ਛੇ ਜੂਨ ਨੂੰ ਦੁਕਾਨਾਂ ਜਾਂ ਕਾਰੋਬਾਰ ਜਬਰੀ ਬੰਦ ਕਰਾਉਣ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਆਖਿਆ ਕਿ ਪਿਛਲੇ ਸਾਲ ਦਲ ਖ਼ਾਲਸਾ ਦੇ ਨਾਂ ’ਤੇ ਕੁਝ ਸਿੱਖ ਕਾਰਕੁਨਾਂ ਵੱਲੋਂ ਜਬਰੀ ਦੁਕਾਨਾਂ ਤੇ ਕਾਰੋਬਾਰ ਬੰਦ ਕਰਾਉਣ ਤੇ ਯਤਨ ਕੀਤੇ ਗਏ ਸਨ, ਪਰ ਇਸ ਵਿੱਚ ਜਥੇਬੰਦੀ ਦਾ ਕੋਈ ਕਾਰਕੁਨ ਸ਼ਾਮਲ ਨਹੀਂ ਸੀ। ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਸ਼ਹਿਰ ਵਾਸੀਆਂ ਨਾਲ ਜ਼ੋਰ ਜਬਰੀ ਨਾ ਕਰੇ। ਇਸ ਦੌਰਾਨ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖ ਨੌਜਵਾਨਾਂ ਨੂੰ ਬੇਲੋੜਾ ਹਿਰਾਸਤ ਵਿੱਚ ਲੈਣ ਦਾ ਯਤਨ ਕਰਕੇ ਤਣਾਅ ਵਾਲੀ ਸਥਿਤੀ ਬਣਾਉਣ ਤੋਂ ਗੁਰੇਜ਼ ਕਰੇ।

ਟਾਪ ਹੈਡਲਾਈਨ

Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget