ਅੰਮ੍ਰਿਤਸਰ: ਗੁਰੂ ਨਗਰੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਸੀਨੀਅਰ ਬੀਜੇਪੀ ਲੀਡਰ ਤੇ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਉਸ ਵੇਲੇ ਹੋਈ ਹੈ ਜਦੋਂ ਪੰਜਾਬ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਖਿਲਾਫ ਕਾਫੀ ਰੋਸ ਹੈ। ਇਸ ਲਈ ਮੀਟਿੰਗ ਨੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।


ਉਂਝ ਮੁੱਢਲੀ ਜਾਣਕਾਰੀ ਮੁਤਾਬਕ ਸਾਂਪਲਾਂ ਨੇ ਜਥੇਦਾਰ ਨਾਲ ਮੁਲਾਕਾਤ ਦੌਰਾਨ ਦਲਿਤਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਤਕਰੀਬਨ ਘੰਟਾ ਚੱਲੀ ਇਸ ਮੁਲਾਕਾਤ ਤੋਂ ਬਾਅਦ ਸਾਂਪਲਾ ਨੇ ਮੀਟਿੰਗ ਸਬੰਧੀ ਵੇਰਵੇ ਦੇਣ ਤੋਂ ਟਾਲਾ ਵੱਟਿਆ ਤੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਸਿਰਫ ਦਲਿਤਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਹੈ।


ਉਨ੍ਹਾਂ ਮੀਟਿੰਗ ਦੌਰਾਨ ਕਿਸੇ ਸਿਆਸੀ ਮੁੱਦੇ ਤੇ ਕਿਸਾਨ ਮੋਰਚੇ ਬਾਰੇ ਗੱਲਬਾਤ ਹੋਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਉਹ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ।


ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਤੇ ਆਖਿਆ ਕਿ ਦਲਿਤਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ। ਦੱਸ ਦਈਏ ਕਿ ਬਠਿੰਡਾ ਦੇ ਇੱਕ ਗੁਰਦੁਆਰੇ ਵਿੱਚ ਸਿੱਖ ਗ੍ਰੰਥੀ ਵੱਲੋਂ ਬੀਤੇ ਦਿਨੀਂ ਡੇਰਾ ਸਿਰਸਾ ਦੇ ਮੁਖੀ ਦੀ ਰਿਹਾਈ ਸਬੰਧੀ ਅਰਦਾਸ ਕੀਤੀ ਗਈ ਸੀ। ਇਹ ਮਾਮਲਾ ਕਾਫੀ ਭਖ ਗਿਆ ਸੀ। 


ਇਹ ਵੀ ਪੜ੍ਹੋCovid 19 Third Wave: ਅਲਰਟ! ਕੋਰੋਨਾ ਦੀ ਤੀਜੀ ਲਹਿਰ ਅਗਲੇ ਕੁਝ ਹਫਤਿਆਂ ਵਿੱਚ ਦੇ ਸਕਦੀ ਹੈ ਦਸਤਕ


ਇਹ ਵੀ ਪੜ੍ਹੋ: Punjab Civil Services 2020 entrance exam ‘ਚ ਮੋਗਾ ਦੀ ਉਪਿੰਦਰਜੀਤ ਕੌਰ ਨੇ ਕੀਤਾ ਟਾਪ, ਖੰਨਾ ਦਾ ਅਭਿਸ਼ੇਕ ਦੂਜੇ ਅਤੇ ਸਚਿਨ ਨੇ ਹਾਸਲ ਕੀਤਾ ਤੀਜਾ ਸਥਾਨ


 


 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


 


 


https://play.google.com/store/apps/details?id=com.winit.starnews.hin


 


 


 


https://apps.apple.com/in/app/abp-live-news/id811114904