ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਲੜਕੇ ਨੂੰ ਗੰਭੀਰ ਹਾਲਤ 'ਚ ਪਰਿਵਾਰ ਵੱਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅੰਮ੍ਰਿਤਸਰ: ਇੱਥੋਂ ਦੇ ਪੁਲਿਸ ਸਟੇਸ਼ਨ ਗੇਟ ਹਾਕੀਮਾਂ ਅਧੀਨ ਏਕਤਾ ਨਗਰ 'ਚ ਅੱਧੀ ਰਾਤ ਨੂੰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੇ ਜਾਣ ਦੀ ਖਬਰ ਹੈ। ਨੌਜਵਾਨ ਦਾ ਨਾਂ ਸਾਹਿਲ ਹੈ ਜੋ ਲਗਪਗ 23 ਸਾਲ ਦਾ ਸੀ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਤੇ ਉਸ ਦਾ ਸਾਢੇ ਚਾਰ ਸਾਲ ਦਾ ਬੇਟਾ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਸੂਤਰਾਂ ਮੁਤਾਬਕ ਸਾਹਿਲ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਟਹਿਲਣ ਲਈ ਘਰੋਂ ਨਿੱਕਲਿਆ ਸੀ। ਤਿੰਨ ਲੜਕੇ ਮੋਟਰਸਾਇਕਲ 'ਤੇ ਆਏ ਤੇ ਉਨ੍ਹਾਂ 'ਚੋਂ ਦੋ ਨੌਜਵਾਨਾਂ ਨੇ ਸਾਹਿਲ ਨੂੰ ਬਾਹਾਂ ਤੋਂ ਫੜ੍ਹ ਲਿਆ ਤੇ ਤੀਜੇ ਲੜਕੇ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਤਿੰਨੇ ਮੁੰਡੇ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਫਰਾਰ ਹੋ ਗਏ।
ਲੜਕੇ ਨੂੰ ਗੰਭੀਰ ਹਾਲਤ 'ਚ ਪਰਿਵਾਰ ਵੱਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏਸੀਪੀ ਹਰਜੀਤ ਧਾਲੀਵਾਲ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।






















