ਅੰਮ੍ਰਿਤਸਰ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਕੈਦੀ ਫਰਾਰ
ਏਬੀਪੀ ਸਾਂਝਾ | 19 Mar 2019 02:36 PM (IST)
ਤਰਨ ਤਾਰਨ: ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਜ਼ਿਲ੍ਹਾ ਤਰਨ ਤਾਰਨ ਦੀ ਪੱਟੀ ਅਦਾਲਤ ਵਿੱਚ ਪੇਸ਼ੀ ਭੁਗਤਣ ਆਇਆ ਕੈਦੀ ਪੁਲਿਸ ਦੀ ਮੌਜੂਦਗੀ ਵਿੱਚ ਫਰਾਰ ਹੋ ਗਿਆ। ਫਿਲਹਾਲ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਪੇਸ਼ੀ ਸਮੇਂ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਹਾਸਲ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਨਿਵਾਸੀ ਸੁਰ ਸਿੰਘ ਥਾਣਾ ਭਿੱਖੀਵਿੰਡ ਲੜਕੀ ਨੂੰ ਅਗਵਾ ਕਰਨ ਦੇ ਕੇਸ 'ਚ ਪਿਛਲੇ ਇੱਕ ਸਾਲ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਜਦੋਂ ਉਸ ਨੂੰ ਪੁਲਿਸ ਪਾਰਟੀ ਪੇਸ਼ੀ ਭੁਗਤਣ ਲਈ ਅਦਾਲਤ ਲਿਆਈ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜ਼ਿਕਰਯੋਗ ਹੈ ਕਿ ਹਵਾਲਾਤੀ ਬਿਕਰਮਜੀਤ ਸਿੰਘ ਖਿਲਾਫ ਲੜਕੀ ਅਗਵਾ ਕਰਨ ਸਬੰਧੀ ਥਾਣਾ ਭਿੱਖੀਵਿੰਡ ਵਿੱਚ ਮੁਕੱਦਮਾ ਨੰਬਰ: 46, ਧਾਰਾ:363/366, ਮਿਤੀ: 29-3-18 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।