ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਅੱਜ ਸਵੇਰੇ ਫਿਲਮ 'ਮਾਈਕਲ ਮਿਸ਼ਰਾ' ਦੇ ਵਿਰੋਧ ਵਿੱਚ ਸੜਕਾਂ 'ਤੇ ਉੱਤਰੇ ਪ੍ਰਦਰਸ਼ਨਕਾਰੀ ਦੁਕਾਨਦਾਰਾਂ ਨਾਲ ਭਿੜ ਗਏ। ਪ੍ਰਦਰਸ਼ਨਕਾਰੀਆਂ ਨੇ ਦੁਕਾਨਦਾਰਾਂ ਨੂੰ ਜ਼ਬਰਦਸਤੀ ਦੁਕਾਨਾਂ ਬੰਦ ਕਰਨ ਲਈ ਕਿਹਾ। ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਨੇ ਦੁਕਾਨ 'ਤੇ ਕੰਮ ਕਰਨ ਵਾਲੇ ਮਜ਼ਦੂਰ ਦੇ ਥੱਪੜ ਜੜ ਦਿੱਤਾ ਇਸ ਤੋਂ ਬਾਅਦ ਸਾਰੇ ਦੁਕਾਨਦਾਰ ਪ੍ਰਦਰਸ਼ਨਕਾਰੀਆਂ ਨਾਲ ਝਗੜਾ ਕਰਨ ਲੱਗੇ। ਇਸ ਦੌਰਾਨ ਕੁਝ ਨੌਜਵਾਨਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।

 

 

ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਸਖਤੀ ਵਰਤਦਿਆਂ ਦੋਹਾਂ ਧਿਰਾਂ ਨੂੰ ਸ਼ਾਂਤ ਕੀਤਾ। ਜਦੋਂ ਪੁਲਿਸ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਨੂੰ ਗਿਰਫ਼ਤਾਰ ਕਰਨ ਲੱਗੀ ਤਾਂ ਪ੍ਰਦਾਰਸ਼ਕਾਰੀ ਧਰਨੇ 'ਤੇ ਬੈਠ ਗਏ। ਇਸ ਤੋਂ ਬਾਅਦ ਪੁਲਿਸ ਅਫਸਰਾਂ ਨੇ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੂੰ ਚੇਤਾਵਨੀ ਦਿੱਤੀ ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਜ਼ਬਰਦਸਤੀ ਦੁਕਾਨਾਂ ਬੰਦ ਕਾਰਵਾਉਣ ਤੇ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।